328 ਸਰੂਪ ਮਾਮਲਾ: ਐਸਜੀਪੀਸੀ ਚੰਡੀਗੜ੍ਹ ਦਫਤਰ ’ਚ ਸਿੱਟ ਦੀ ਪੁੱਛਗਿੱਛ

328 ਸਰੂਪ ਮਾਮਲਾ: ਐਸਜੀਪੀਸੀ ਚੰਡੀਗੜ੍ਹ ਦਫਤਰ ’ਚ ਸਿੱਟ ਦੀ ਪੁੱਛਗਿੱਛ

ਲੋਡ਼ੀਂਦਾ ਰਿਕਾਰਡ ਮੰਗਿਆ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਗਠਿਤ ਵਿਸ਼ੇਸ਼ ਜਾਂਚ ਟੀਮ ਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਦੇ ਸੈਕਟਰ-5 ਸਥਿਤ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦਫ਼ਤਰ ਵਿਚ ਪੁੱਜੀ ਜਿੱਥੇ ਉਨ੍ਹਾਂ ਨੇ ਸਕੱਤਰ ਸੁਖਮਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਲੋੜੀਂਦਾ ਰਿਕਾਰਡ ਮੰਗਿਆ। ਇਨ੍ਹਾਂ ਨੇ ਅਰਜ਼ੀ ਦਿੱਤੀ ਕਿ ਵਿਸ਼ੇਸ਼ ਜਾਂਚ ਟੀਮ ਨੂੰ ਰਿਕਾਰਡ ਮੁਹੱਈਆ ਕਰਵਾਇਆ ਜਾਵੇ। ਸਕੱਤਰ ਨੇ ਪੁਲੀਸ ਟੀਮ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਉਚ ਅਧਿਕਾਰੀਆਂ ਨਾਲ ਰਾਬਤਾ ਬਣਾਉਣ ਤੋਂ ਬਾਅਦ ਹੀ ਦੱਸ ਸਕਦੇ ਹਨ। ਜ਼ਿਕਰਯੋਗ ਹੈ ਕਿ ਲਾਪਤਾ ਸਰੂਪ ਮਾਮਲੇ ਵਿੱਚ 7 ਦਸੰਬਰ ਨੂੰ ਥਾਣਾ ਇਸਲਾਮਾਬਾਦ ਵਿਖੇ ਆਈਪੀਸੀ ਦੀ ਧਾਰਾ 295, 295ਏ, 120ਬੀ, 409 ਅਤੇ 465 ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਇਨ੍ਹਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ ਅਤੇ ਹੋਰ ਸ਼ਾਮਿਲ ਸਨ।