ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਦੇ ਪਰਿਵਾਰ ਦੀ ਸੁਰੱਖਿਆ 'ਤੇ ਉੱਠੇ ਸਵਾਲ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਦੇ ਪਰਿਵਾਰ ਦੀ ਸੁਰੱਖਿਆ 'ਤੇ ਉੱਠੇ ਸਵਾਲ

ਚੰਡੀਗੜ੍ਹ : ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸੰਧੂ ਨੇ ਅਰਜ਼ੀ ਦਾਖ਼ਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਤੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਦਿੱਤੀ ਗਈ ਉਨ੍ਹਾਂ ਦੀ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ ਜੋ ਗ਼ਲਤ ਹੈ। ਡੀਐੱਸਪੀ ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ।ਅਦਾਲਤ ਨੇ ਕਿਹਾ ਕਿ ਸੁਣਵਾਈ 19 ਫ਼ਰਵਰੀ ਨੂੰ ਹੋਵੇਗੀ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਕੀ ਡੀਜੀਪੀ ਪ੍ਰਬੋਧ ਕੁਮਾਰ ਇਸ ਮਾਮਲੇ ਦੀ ਜਾਂਚ ਨੂੰ ਅੱਗੇ ਜਾਰੀ ਰੱਖ ਸਕਦੇ ਹਨ ਕਿਉਂਕਿ ਉਹ ਇਸੇ ਮਹੀਨੇ ਸੇਵਾਮੁਕਤ ਹੋਣ ਜਾ ਰਹੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਪੰਜਾਬ ਪੁਲਿਸ ਦੇ ਹੋਰ ਕਿੰਨੇ ਡੀਜੀਪੀ ਹਨ। ਹਾਈ ਕੋਰਟ ਨੇ ਨਵੀਂ SIT ਲਈ ਅਧਿਕਾਰੀਆਂ ਦੇ ਨਾਮ ਮੰਗੇ ਹਨ। ਅਦਾਲਤ ਨੇ ਕਿਹਾ ਕਿ ਕੇਂਦਰ ਨਾਲ ਇੰਪੈਨਲ DGP ਦੇ ਨਾਂ ਵੀ ਦੇਣੇ ਹੋਣਗੇ। ਪੰਜਾਬ ਸਰਕਾਰ ਨੇ ਇਸ ਸਵਾਲ 'ਤੇ ਵਿਚਾਰ ਕਰਨ ਲਈ ਸਮਾਂ ਮੰਗਿਆ ਹੈ।