ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾਵੇ ਖ਼ਰਾਬ ਹੋਈ ਫ਼ਸਲ ਦਾ ਉਚਿੱਤ ਮੁਆਵਜ਼ਾ - ਕਜੇਰੀਵਾਲ
ਨਵੀਂ ਦਿੱਲੀ, 26 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਪੱਕ ਕੇ ਤਿਆਰ ਹੋਈ ਫ਼ਸਲ ਖ਼ਰਾਬ ਹੋ ਗਈ ਹੈ। ਅਸੀਂ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ ਅਤੇ ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਉਚਿੱਤ ਮੁਆਵਜ਼ਾ ਦੇਣ |
Posted By: Daily Suraj Bureau