Daily Suraj

ਪੰਜਾਬੀ

ਦਿੱਲੀ ਸਿੱਖ ਕਮੇਟੀ ਵਲੋਂ ਧਰਮ ਜਾਗਰੂਕਤਾ ਲਹਿਰ ਅਧੀਨ ਗੁਰਮਤਿ ਗਿਆਨ ਮੁਕਾਬਲੇ ਕਰਵਾਏ

03 Dec, 2024 05:30 AM

ਚੋਗਾਵਾਂ (ਜਲੰਧਰ), -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਵਲੋਂ ਮਨਜੀਤ ਸਿੰਘ ਭੋਮਾ ਚੇਅਰਮੈਨ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਪਿੰਡ ਅੱਡਾ ਵਣੀਏਕੇ ਵਿਖੇ ਧਰਮ ਜਾਗਰੂਕਤਾ ਲਹਿਰ ਅਧੀਨ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਵੱਖ-ਵੱਖ ਸਕੂਲੀ ਬੱਚਿਆਂ ਦੇ ਕਵੀਸ਼ਰੀ, ਗੁਰਬਾਣੀ ਕੰਠ, ਸੰਥਿਆ ਅਤੇ ਜਨਰਲ ਨਾਲੇਜ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਭੁਪਿੰਦਰ ਸਿੰਘ ਭੁੱਲਰ ਐਗਜ਼ੈਕਟਿਵ ਮੈਂਬਰ, ਅਨੂਪ ਸਿੰਘ ਘੁੰਮਣ, ਗੁਰਮੀਤ ਸਿੰਘ ਭਾਟੀਆ, ਹਰਮਿੰਦਰ ਸਿੰਘ ਸੰਧੂ, ਗੁਰਮੇਤ ਸਿੰਘ ਸਹੂਰਾ ਪ੍ਰਧਾਨ ਆਲ ਇੰਡੀਆ ਸੰਘਰਸ਼ੀ ਯੋਧੇ, ਭਾਈ ਸੁਖਚੈਨ ਸਿੰਘ ਗੋਪਾਲਾ ਦਮਦਮੀ ਟਕਸਾਲ, ਚੇਅਰਮੈਨ ਸੁਖਵੰਤ ਸਿੰਘ ਆਦਿ ਨੇ ਸ਼ਿਰਕਤ ਕੀਤੀ। ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਿਰੋਪਾਓ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। 

Posted By: Daily Suraj Bureau

Latest News