ਲਿਟਲ ਫਲਾਵਰ ਕਾਨਵੈਂਟ ਸਕੂਲ ‘ਚ ਆਰਟ ਐਂਡ ਕਰਾਫਟ ਤੇ ਸਾਇੰਸ ਪ੍ਰਦਰਸ਼ਨੀ ਲਾਈ

ਲਿਟਲ ਫਲਾਵਰ ਕਾਨਵੈਂਟ ਸਕੂਲ ‘ਚ ਆਰਟ ਐਂਡ ਕਰਾਫਟ ਤੇ ਸਾਇੰਸ ਪ੍ਰਦਰਸ਼ਨੀ ਲਾਈ

ਦੀਨਾਨਗਰ : ਲਿਟਲ ਫਲਾਵਰ ਕਾਨਵੈਂਟ ਸਕੂਲ ਦੀਨਾਨਗਰ ਵਿਖੇ ਸਕੂਲ ਪ੍ਰਿੰਸੀਪਲ ਸਿਸਟਰ ਜੋਸ਼ਲੀ ਦੀ ਅਗਵਾਈ ਹੇਠ ਆਰਟ ਐਂਡ ਕਰਾਫਟ ਅਤੇ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂਕਿ ਸੀਐੱਮਓ ਡਾ. ਵਰਿੰਦਰ ਮੋਹਨ ਅਤੇ ਡਾ. ਮੋਹਿਤ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਮਹਿਮਾਨਾਂ ਵੱਲੋਂ ਦੀਪ ਰੋਸ਼ਨ ਕਰਨ ਮਗਰੋਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਆਰਟ ਐਂਡ ਕਰਾਫਟ ਅਤੇ ਸਾਇੰਸ ਦੇ ਮਾਡਲਾਂ ਦਾ ਮੁੱਖ ਮਹਿਮਾਨ ਸ਼ਮਸ਼ੇਰ ਸਿੰਘ ਵੱਲੋਂ ਨਿਰੀਖਣ ਕੀਤਾ ਗਿਆ। ਪ੍ਰਦਰਸ਼ਨੀ ਦੇ ਨਿਰੀਖਣ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਮੁੱਖ ਮਹਿਮਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਦੇ ਨਾਲ-ਨਾਲ ਕੁਝ ਨਵਾਂ ਕਰਨ ਦੀ ਸੋਚ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ ਅਤੇ ਖੇਡਾਂ ਰਾਹੀਂ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਵੱਲੋਂ ਪ੍ਰਿੰਸੀਪਲ ਸਿਸਟਰ ਜੋਸ਼ਲੀ ਅਤੇ ਸਕੂਲ ਮੈਨੇਜਮੈਂਟ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।