Daily Suraj

ਪੰਜਾਬੀ

ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ

19 Oct, 2021 05:30 AM

ਲੁਧਿਆਣਾ, 19 ਅਕਤੂਬਰ - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ ਦੇ ਅਹੁਦੇਦਾਰ ਦੇ ਭਾਣਜੇ ਦੀ ਬੀਤੀ ਰਾਤ ਉਕਤ ਰਿਜ਼ਾਰਟ ਦੇ ਵਿਚ ਰਿਸੈੱਪਸ਼ਨ ਪਾਰਟੀ ਸੀ, ਇਸ ਮੌਕੇ ਮਾਰਕੀਟ ਦੇ ਦੋ ਧੜਿਆਂ ਵਿਚਾਲੇ ਲੜਾਈ ਹੋ ਗਈ ਅਤੇ ਲੜਾਈ ਦੌਰਾਨ ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਉੱਥੇ ਭਗਦੜ ਮੱਚ ਗਈ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਜਾਂਚ ਕਰ ਰਹੇ ਜੁਆਇੰਟ ਪੁਲੀਸ ਕਮਿਸ਼ਨਰ ਡਾ.ਸਚਿਨ ਗੁਪਤਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀ ਹੋਏ ਨੌਜਵਾਨ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗੋਲੀਆਂ ਲਾੜੇ ਵਲੋਂ ਹੀ ਚਲਾਈਆਂ ਗਈਆਂ ਦੱਸੀਆਂ ਜਾ ਰਹੀਆਂ ਹਨ। ਪੁਲਿਸ ਨੇ ਇਸ ਮਾਮਲੇ ਵਿਚ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Posted By: Daily Suraj Bureau

Latest News