Daily Suraj

ਪੰਜਾਬੀ

ਮੈਡਮ ਦਾਮਨ ਬਾਜਵਾ ਨੇ ਰੇਲਵੇ ਅਧਿਕਾਰੀਆਂ ਨਾਲ ਪੁਰਾਣੇ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

21 Jan, 2026 05:54 PM

ਸੁਨਾਮ ਉਧਮ ਸਿੰਘ ਵਾਲਾ, (ਜਗਸੀਰ ਸਿੰਘ)- ਭਾਜਪਾ ਜਿਲ੍ਹਾ ਸੰਗਰੂਰ -2 ਦੀ ਪ੍ਰਧਾਨ ਮੈਡਮ ਦਾਮਨ ਥਿੰਦ ਬਾਜਵਾ ਅਤੇ ਬੀਜੇਪੀ ਦੇ ਸੀਨੀਅਰ ਆਗੂ ਹਰਮਨਦੇਵ ਬਾਜਵਾ ਨੇ ਰੇਲਵੇ ਅਧਿਕਾਰੀਆਂ ਨੂੰ ਨਾਲ ਲੈ ਕੇ ਸੁਨਾਮ ਊਧਮ ਸਿੰਘ ਵਾਲਾ ਦੇ ਪੁਰਾਣੇ ਅੰਡਰ ਬ੍ਰਿਜ ਤੇ ਬਣੇ ਸੈਡ ਦੇ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਦਾਮਨ ਬਾਜਵਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੁਰਾਣੇ ਅੰਡਰ ਬ੍ਰਿਜ ’ਤੇ ਬਣੇ ਸ਼ੈੱਡ ਦੇ ਖਰਾਬ ਹੋ ਜਾਣ ਕਾਰਨ ਇੱਥੋਂ ਤੋ ਲੰਘਣ ਵਾਲੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।ਦਾਮਨ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਵਿਭਾਗ ਵੱਲੋਂ ਆਉਣ ਵਾਲੇ ਕੁਝ ਹੀ ਦਿਨਾਂ ਦੇ ਅੰਦਰ-ਅੰਦਰ ਇਸ ਸ਼ੈੱਡ ਦੇ ਹੋਏ ਨੁਕਸਾਨ ਦੀ ਮੁਰੰਮਤ ਕਰਵਾ ਕੇ ਇਸਨੂੰ ਪੂਰੀ ਤਰ੍ਹਾਂ ਠੀਕ ਕਰ ਦਿੱਤਾ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਭਾਜਪਾ ਦੀ ਸੀਨੀਅਰ ਆਗੂ ਮੋਨਿਕਾ ਗੋਇਲ (ਸਾਬਕਾ ਐਮ.ਸੀ ਸੁਨਾਮ), ਮਾਲਵਿੰਦਰ ਗੋਲਡੀ ਅਤੇ ਰੇਲਵੇ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Posted By: Daily Suraj Bureau

Latest News