ਆਮ ਜਨਤਾ ਦੇ ਸਹਿਯੋਗ ਨਾਲ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ “ਮੁਹੱਲਾ/ਵਾਰਡ ਡਿਫੈਂਸ ਕਮੇਟੀਆਂ” ਗਠਿਤ ਕੀਤੀਆਂ।

ਆਮ ਜਨਤਾ ਦੇ ਸਹਿਯੋਗ ਨਾਲ ਕਮਿਸ਼ਨਰੇਟ ਪੁਲਿਸ ਲੁਧਿਆਣਾ ਨੇ “ਮੁਹੱਲਾ/ਵਾਰਡ ਡਿਫੈਂਸ ਕਮੇਟੀਆਂ” ਗਠਿਤ ਕੀਤੀਆਂ।

ਲੁਧਿਆਣਾ (ਰਵੀ ਕਾਲੜਾ) ਮਾਨਯੋਗ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ/ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਵੱਲੋਂ ਪੰਜਾਬ ਸਰਕਾਰ ਦੀ ਵਿਸ਼ੇਸ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਆਮ ਪਬਲਿਕ ਦੇ ਸਹਿਯੋਗ ਨਾਲ ਬਣਾਈਆਂ ਗਈਆਂ ਮੁਹੱਲਾ/ਵਾਰਡ ਡਿਫੈਂਸ ਕਮੇਟੀਆਂ ਦੇ ਆਹੁਦੇਦਾਰਾਂ/ਮੈਂਬਰਾਂ ਨਾਲ ਅੱਜ ਕਾਨਫਰੰਸ ਹਾਲ, ਪੁਲਿਸ ਲਾਇਨ ਲੁਧਿਆਣਾ ਵਿਖੇ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਸ਼੍ਰੀ ਸਵਪਨ ਸ਼ਰਮਾ ਆਈ.ਪੀ.ਐਸ/ ਕਮਿਸ਼ਨਰ ਪੁਲਿਸ ਲੁਧਿਆਣਾ ਜੀ ਨੇ ਕੀਤੀ।ਇਸ ਮੀਟਿੰਗ ਦੌਰਾਨ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ, ਨਸ਼ੇ ਦੇ ਆਦੀ ਨੌਜਵਾਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖਲ ਕਰਵਾਉਣ, ਸਕੂਲਾਂ/ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾਉਣ ਅਤੇ ਗਰਾਊਂਡ ਲੈਵਲ ‘ਤੇ ਪੁਲਿਸ–ਪਬਲਿਕ ਸਾਂਝ ਰਾਹੀਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ; ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ “ਸੇਫ ਪੰਜਾਬ ਪੋਰਟਲ” ਅਤੇ ਹੈਲਪਲਾਈਨ ਨੰਬਰ 97791-00200 ਬਾਰੇ ਆਮ ਪਬਲਿਕ ਨੂੰ ਜਾਗਰੂਕ ਕਰਨ ਬਾਰੇ ਕਿਹਾ ਗਿਆ , ਨਸ਼ਾ ਵੇਚਣ ਵਾਲਿਆਂ ਬਾਰੇ ਗੁਪਤ ਸੂਚਨਾ ਦਿੱਤੀ ਜਾਵੇ। ਜਦਕਿ ਐੱਨ.ਡੀ.ਪੀ.ਐੱਸ. ਐਕਟ ਅਧੀਨ ਨਸ਼ੇ ਦੀ ਕਮਾਈ ਨਾਲ ਨਸ਼ਾ ਸਮੱਗਲਰਾਂ ਵੱਲੋਂ ਬਣਾਈ ਜਾਇਦਾਦ ਜ਼ਬਤ ਕਰਨ ਕੀਤੀ ਜਾਂਦੀ ਕਾਰਵਾਈ ਬਾਰੇ ਵੀ ਦੱਸਿਆ।