Daily Suraj

ਪੰਜਾਬੀ

ਕਸਟਮ ਦੀ ਵੱਡੀ ਕਾਰਵਾਈ: ਮਿਠਾਈ ਦੇ ਡੱਬਿਆਂ ’ਚ ਲੁਕਾਇਆ ਨਸ਼ਾ ਜ਼ਬਤ

08 Apr, 2026 04:59 PM

ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 964 ਗ੍ਰਾਮ ਗਾਂਜਾ ਬਰਾਮਦ ਕਰਕੇ ਇੱਕ ਯਾਤਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਯਾਤਰੀ ਬੈਂਕਾਕ ਤੋਂ ਆਈ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ। ਕਸਟਮ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸ਼ੱਕ ਦੇ ਆਧਾਰ ’ਤੇ ਯਾਤਰੀ ਦੇ ਸਮਾਨ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 964 ਗ੍ਰਾਮ ਗਾਂਜਾ ਬਰਾਮਦ ਹੋਇਆ। ਇਸ ਨਸ਼ੀਲੇ ਪਦਾਰਥ ਦੀ ਅੰਦਾਜ਼ਨ ਕੀਮਤ ਕਰੀਬ 0.96 ਕਰੋੜ ਰੁਪਏ ਦੱਸੀ ਗਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਵਿਅਕਤੀ ਨੇ ਗਾਂਜੇ ਨੂੰ ਚਾਰ ਮਿਠਾਈਆਂ ਦੇ ਡੱਬਿਆਂ ਵਿੱਚ ਚਤੁਰਾਈ ਨਾਲ ਲੁਕਾਇਆ ਹੋਇਆ ਸੀ, ਤਾਂ ਜੋ ਸੁਰੱਖਿਆ ਜਾਂਚ ਤੋਂ ਬਚਿਆ ਜਾ ਸਕੇ। ਸੂਤਰਾਂ ਅਨੁਸਾਰ, ਇਹ ਯਾਤਰੀ ਫਲਾਈਟ ਨੰਬਰ SL-214 ਰਾਹੀਂ ਬੈਂਕਾਕ ਤੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਤਰਿਆ ਸੀ। ਕਸਟਮ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਸਟਮ ਐਕਟ ਹੇਠ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰੀਆਂ ਵੱਲੋਂ ਅਗਲੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Posted By: Daily Suraj Bureau

Latest News