ਪਿੰਡ ਦੀ ਗ੍ਰਾਮ ਸਭਾ ਵਿੱਚ ਜਾਂ ਸਕੂਲ ’ਚ ਦਾਖ਼ਲੇ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਆ

ਪਿੰਡ ਦੀ ਗ੍ਰਾਮ ਸਭਾ ਵਿੱਚ ਜਾਂ ਸਕੂਲ ’ਚ ਦਾਖ਼ਲੇ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਆ

ਹੀਰੋਂ ਖ਼ੁਰਦ : ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਸਕੂਲ ਮੁਖੀ ਅਤੇ ਅਧਿਆਪਕਾਂ ਨੇ ਗ੍ਰਾਮ ਸਭਾ ਦੀ ਪਿੰਡ ਦੀ ਸੱਥ ਵਿੱਚ ਹੋਈ ਮੀਟਿੰਗ ਵਿੱਚ ਜਾ ਕੇ ਪਿੰਡ ਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਮੁਖੀ ਮਨਦੀਪ ਕੁਮਾਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੀ ਪੜ੍ਹਾਈ ਨਿੱਜੀ ਸਕੂਲਾਂ ਦੇ ਮੁਕਾਬਲੇ ਬਹੁਤ ਬਿਹਤਰ ਹੈ। ਸਕੂਲ ਦੀਆਂ ਪ੍ਰਾਪਤੀਆਂ ਵੱਖ-ਵੱਖ ਖੇਤਰਾਂ ਵਿੱਚ ਬਾਕਮਾਲ ਹਨ। ਇਹ ਸਕੂਲ ਵਿੱਚ ਪੜ੍ਹ ਕੇ ਬੱਚੇ ਨੌਕਰੀਆਂ ਪ੍ਰਾਪਤ ਕਰਨ ਦੇ ਨਾਲ-ਨਾਲ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵੀ ਪਾਸ ਕਰਦੇ ਹਨ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਪਿਆਰਾ ਸਿੰਘ ਗੁਰਨੇ ਕਲਾ ਨੇ ਕਿਹਾ ਕਿ ਪੜ੍ਹਾਈ ਪਿੰਡ ਵਾਸੀਆਂ ਲਈ ਸਭ ਤੋਂ ਪਹਿਲ ’ਤੇ ਹੋਣੀ ਚਾਹੀਦੀ ਹੈ। ਆਪਣੇ ਪਿੰਡ ਦੇ ਇਸ ਸਕੂਲ ਵਿੱਚ ਪੜ੍ਹ ਕੇ ਸਭ ਤੋਂ ਵੱਧ ਵਿਦਿਆਰਥੀ ਸਾਇੰਸ ਗਰੁੱਪ ਵਿੱਚ ਜਾਂਦੇ ਹਨ। ਅੱਜ ਦੇ ਯੁੱਗ ਵਿੱਚ ਸਾਇੰਸ ਦੀ ਪੜ੍ਹਾਈ ਦਾ ਜ਼ਿੰਦਗੀ ਵਿੱਚ ਬਹੁਤ ਫਾਇਦਾ ਹੈ। ਇਸ ਮੌਕੇ ਰਾਜਪਾਲ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਪੜ੍ਹਾਈ ਬਿਲਕੁਲ ਮੁਫ਼ਤ ਹੈ। ਇਸ ਪੜ੍ਹਾਈ ’ਤੇ ਉਨ੍ਹਾਂ ਦਾ ਕੋਈ ਵੀ ਖਰਚ ਨਹੀਂ ਆਉਂਦਾ, ਜਦੋਂ ਸਾਨੂੰ ਸਰਕਾਰੀ ਸਕੂਲਾਂ ’ਚ ਵਧੀਆ ਪੜ੍ਹਾਈ ਮਿਲ ਰਹੀ ਹੈ ਤਾਂ ਸਾਨੂੰ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਪੜ੍ਹਾਉਣਾ ਚਾਹੀਦਾ ਹੈ। ਇਸ ਮੌਕੇ ਪਿੰਡ ਦੇ ਨੌਜਵਾਨ ਸਰਪੰਚ, ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਨੇ ਸਕੂਲ ਦੇ ਸ਼ਾਨਦਾਰ ਉੱਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਅਧਿਆਪਕਾਂ ਨਾਲ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਪੜ੍ਹਾਉਣ ਦਾ ਵਾਅਦਾ ਕੀਤਾ। ਇਸ ਮੌਕੇ ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸਨ।