ਕੇਂਦਰ ਸਰਕਾਰ ਦਾ ਵੱਡਾ ਫੈਸਲਾ, 3 ਮਈ ਨੂੰ ਹੋਈ NEET-UG ਪ੍ਰੀਖਿਆ ਮੁੜ ਹੋਵੇਗੀ
- ਦੇਸ਼
- (Asia/Kolkata)
NEET-UG 2026 ਪ੍ਰੀਖਿਆ ਨੂੰ ਲੈ ਕੇ ਉੱਠੇ ਪੇਪਰ ਲੀਕ ਅਤੇ ਵੱਡੇ ਪੱਧਰ ‘ਤੇ ਬੇਨਿਯਮੀਆਂ ਦੇ ਦੋਸ਼ਾਂ ਦਰਮਿਆਨ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ 3 ਮਈ ਨੂੰ ਕਰਵਾਈ ਗਈ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਹੁਣ Central Bureau of Investigation ਨੂੰ ਸੌਂਪ ਦਿੱਤੀ ਗਈ ਹੈ। ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਦੇਸ਼ ਦੀ ਸਭ ਤੋਂ ਵੱਡੀ ਮੈਡੀਕਲ ਦਾਖਲਾ ਪ੍ਰੀਖਿਆ NEET-UG ਹੁਣ ਮੁੜ ਕਰਵਾਈ ਜਾਵੇਗੀ। ਹਾਲਾਂਕਿ ਨਵੀਂ ਪ੍ਰੀਖਿਆ ਦੀਆਂ ਤਰੀਕਾਂ ਬਾਰੇ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। National Testing Agency ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਕੇਂਦਰੀ ਜਾਂਚ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਤੋਂ ਮਿਲੀਆਂ ਰਿਪੋਰਟਾਂ ਦੇ ਆਧਾਰ ‘ਤੇ ਲਿਆ ਗਿਆ ਹੈ। ਇਨ੍ਹਾਂ ਰਿਪੋਰਟਾਂ ਵਿੱਚ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਗੰਭੀਰ ਸਵਾਲ ਉਠਾਏ ਗਏ ਸਨ। ਏਜੰਸੀ ਨੇ ਸਪੱਸ਼ਟ ਕੀਤਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਬਣਾਈ ਰੱਖਣ ਲਈ ਭਾਰਤ ਸਰਕਾਰ ਦੀ ਮਨਜ਼ੂਰੀ ਨਾਲ 3 ਮਈ 2026 ਨੂੰ ਹੋਈ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। NTA ਨੇ ਇਹ ਵੀ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਪਹਿਲਾਂ ਹੋਈ ਪ੍ਰੀਖਿਆ ਪ੍ਰਕਿਰਿਆ ਨੂੰ ਜਾਰੀ ਰੱਖਣਾ ਸੰਭਵ ਨਹੀਂ ਸੀ। ਪੇਪਰ ਲੀਕ ਅਤੇ ਬੇਨਿਯਮੀਆਂ ਦੇ ਦੋਸ਼ਾਂ ਕਾਰਨ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ। ਹੁਣ ਮਾਮਲਾ CBI ਨੂੰ ਸੌਂਪੇ ਜਾਣ ਤੋਂ ਬਾਅਦ ਜਾਂਚ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Leave a Reply