Daily Suraj

ਪੰਜਾਬੀ

ਬਠਿੰਡਾ ਵਿੱਚ ਪਾਰਾ 45.8 ਡਿਗਰੀ ਤੱਕ ਪਹੁੰਚਿਆ, ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ

27 May, 2026 09:35 AM

ਪੰਜਾਬ ਅਤੇ Chandigarh ਵਿੱਚ ਇਨ੍ਹਾਂ ਦਿਨਾਂ ਭਿਆਨਕ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪੰਜਾਬ ਅਤੇ ਚੰਡੀਗੜ੍ਹ ਲਈ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 45.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ 27 ਮਈ ਤੱਕ ਪੰਜਾਬ ਵਿੱਚ ਗੰਭੀਰ ਗਰਮੀ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਗਰਮੀ ਦਾ ਅਸਰ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 28 ਮਈ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ 28 ਅਤੇ 29 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਅਚਾਨਕ ਮੌਸਮ ਬਦਲ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ, ਗਰਜ-ਤੂਫ਼ਾਨ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਦੋ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਕਮੀ ਆ ਸਕਦੀ ਹੈ। ਇਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

Latest News