‘ਸੇਫਟੀ ਫਸਟ ਹੈਲਮ੍ਟ ਮਸਟ’ ਥੀਮ ਤਹਿਤ ਔਰਤਾਂ ਨੂੰ ਵੰਡੇ ਹੈਲਮਟ

‘ਸੇਫਟੀ ਫਸਟ ਹੈਲਮ੍ਟ ਮਸਟ’ ਥੀਮ ਤਹਿਤ ਔਰਤਾਂ ਨੂੰ ਵੰਡੇ ਹੈਲਮਟ

ਰਾਜਪੁਰਾਟ੍ਰੈਫਿਕ ਪੁਲਿਸ ਰਾਜਪੁਰਾ ਵੱਲੋਂ ‘ਸੇਫਟੀ ਫਸਟ ਹੈਲਮੇਟ ਮਸਟ’ ਥੀਮ ਦੇ ਤਹਿਤ ਅਲਾਇੰਸ ਇੰਟਰਨੈਸ਼ਨਲ ਸਕੂਲ, ਬਨੂੜ ਦੇ ਸਹਿਯੋਗ ਨਾਲ ਰਾਜਪੁਰਾ ਦੇ ਫੁਹਾਰਾ ਚੌਂਕ ਨੇੜੇ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਮਹਿਲਾਵਾਂ ਨੂੰ ਹੈਲਮਟ ਵੰਡਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਟ੍ਰੈਫਿਕ ਇੰਚਾਰਜ ਰਾਜਪੁਰਾ ਥਾਣੇਦਾਰ ਗੁਰਬਚਨ ਸਿੰਘ ਅਤੇ ਥਾਣਾ ਸਿਟੀ ਐਸ.ਐਚ.ਓ ਰਾਜਪੁਰਾ ਬਲਵਿੰਦਰ ਸਿੰਘ ਨੇ ਮਹਿਲਾਵਾਂ ਨੂੰ ਹੈਲਮੇਟ ਵੰਡ ਕੇ ਕੀਤਾ। ਇਸ ਮੌਕੇ ਐਸ.ਐਚ.ਓ ਰਾਜਪੁਰਾ ਬਲਵਿੰਦਰ ਸਿੰਘ ਅਤੇ ਟ੍ਰੈਫਿਕ ਇੰਚਾਰਜ ਗੁਰਬਚਨ ਸਿੰਘ ਨੇ ਅਲਾਇੰਸ ਇੰਟਰਨੈਸ਼ਨਲ ਸਕੂਲ, ਬਨੂੜ ਦੀ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਮਹਿਲਾਵਾਂ ਨੂੰ ਹੈਲਮਟ ਵੰਡਣ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਲਾਇੰਸ ਇੰਟਰਨੈਸ਼ਨਲ ਸਕੂਲ, ਬਨੂੜ ਜਿੱਥੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰ ਰਿਹਾ ਹੈ ਉਥੇ ਹੀ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਤੇ ਦੋ ਪਹੀਆ ਵਾਹਨ ਚਲਾਉਣ ਵਾਲਿਆਂ ਔਰਤਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੈਲਮਟ ਵੰਡੇ ਹਨ। ਉਨ੍ਹਾਂ ਨੇ ਸਮਾਜਿਕ ਸੁਰੱਖਿਆ ਨੂੰ ਪਹਿਲ ਦੇਣ ਲਈ ਸਕੂਲ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਟ੍ਰੈਫਿਕ ਇੰਚਾਰਜ ਗੁਰਬਚਨ ਸਿੰਘ ਨੇ ਲੋਕਾਂ ਨੂੰ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਹੈਲਮਟ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਇਸ ਮੌਕੇ ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨਲਿਨੀ ਗਰਗ ਨੇ ਸਥਾਨਕ ਅਧਿਕਾਰੀਆਂ ਦੇ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਮੌਜੂਦ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸੜਕ ’ਤੇ ਸੁਰੱਖਿਆ ਦੇ ਉਪਾਅ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਡਰਾਈਵ ਦੌਰਾਨ 200 ਤੋਂ ਵੱਧ ਹੈਲਮਟ ਔਰਤਾਂ ਨੂੰ ਮੁਫ਼ਤ ਵੰਡੇ ਗਏ ਹਨ। ਇਸ ਦੌਰਾਨ ਹੈਲਮਟ ਲੈਣ ਵਾਲਿਆਂ ਔਰਤਾਂ ਨੇ ਅਲਾਇੰਸ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ ਦੇ ਚੇਅਰਮੈਨ ਅਸ਼ਵਨੀ ਗਰਗ, ਪ੍ਰਧਾਨ ਅਸ਼ੋਕ ਗਰਗ ਅਤੇ ਪ੍ਰਿੰਸੀਪਲ ਨਲਿਨੀ ਗਰਗ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਸਟਾਫ਼ ਮੌਜੂਦ ਸਨ।