Daily Suraj

ਪੰਜਾਬੀ

ਪਾਕਿਸਤਾਨ ’ਚ ਦੁਪਹਿਰ ਵੇਲੇ ਆਇਆ ਤੇਜ਼ ਭੂਚਾਲ, ਲੋਕ ਘਬਰਾ ਕੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆਏ

30 May, 2025 10:36 PM

ਪਾਕਿਤਸਾਨ :ਪਾਕਿਸਤਾਨ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਪਾਕਿਸਤਾਨ ਵਿੱਚ ਦੁਪਹਿਰ 1:37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 180 ਕਿਲੋਮੀਟਰ ਡੂੰਘਾਈ ਵਿੱਚ ਸੀ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ, ਭੂਚਾਲ ਤੋਂ ਬਾਅਦ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।

#PakistanEarthquake #EarthquakeAlert #NaturalDisaster #SeismicActivity #EmergencyPreparedness #PakistanNews

Posted By: Daily Suraj Bureau

Latest News