Daily Suraj

ਪੰਜਾਬੀ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

20 Jan, 2026 02:54 AM

ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧ ਵਿੱਚ ਪ੍ਰਸੋਨਲ ਵਿਭਾਗ (ਪ੍ਰਸੋਨਲ–3 ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ,ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ’ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 19 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ 324ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 262 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 324 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,331 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 7 ਕਿਲੋ ਹੈਰੋਇਨ, 828 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5420 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪ੍ਰੇਸ਼ਨ ਦੌਰਾਨ 59 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 262 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 270 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Posted By: Daily Suraj Bureau

Latest News