ਪ੍ਰਤਾਪ ਸਿੰਘ ਬਾਜਵਾ ਵਿਰੁੱਧ ਬਦਲੇ ਦੀ ਭਾਵਨਾ ਤਹਿਤ ਕੀਤਾ ਗਿਆ ਕੇਸ ਦਰਜ : ਰਾਜਾ ਵੜਿੰਗ
- ਰਾਜਨੀਤੀ
- 15 Apr,2025

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਸੀ ਕਿ ਉਹ ਇਹ ਫੈਸਲਾ ਕਰਨ ਕਿ ਉਨ੍ਹਾਂ ਨੂੰ ਕਦੋਂ, ਕਿਵੇਂ ਅਤੇ ਕਿਸ ਤਰੀਕੇ ਨਾਲ ਪ੍ਰਤਾਪ ਸਿੰਘ ਬਾਜਵਾ ਨੂੰ ਜੇਲ੍ਹ ਭੇਜਣਾ ਚਾਹੀਦਾ ਹੈ ਜਾਂ ਉਨ੍ਹਾਂ ਵਿਰੁੱਧ ਐਫ਼.ਆਈ.ਆਰ. ਦਰਜ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕੇਸ ਦਰਜ ਕੀਤਾ ਗਿਆ, ਇਸ ਤੋਂ 100% ਬਦਲੇ ਦੀ ਬਦਬੂ ਆਉਂਦੀ ਹੈ, ਜਿਸ ਤਰ੍ਹਾਂ ਉਨ੍ਹਾਂ (ਭਗਵੰਤ ਮਾਨ) ਨੇ ਜੋਸ਼ ਦਿਖਾਇਆ ਅਤੇ ਤੁਰੰਤ ਅਧਿਕਾਰੀ ਪਹੁੰਚੇ ਅਤੇ ਫਿਰ ਸ਼ਾਮ ਨੂੰ ਐਫ਼.ਆਈ.ਆਰ. ਦਰਜ ਕੀਤੀ ਗਈ, ਤੁਸੀਂ ਇਸ ਤੋਂ ਅੰਦਾਜ਼ਾ ਲਗਾ ਸਕਦੇ ਹੋ ਕਿ ਇਹ ਸ਼ੁੱਧ ਬਦਲੇ ਦੀ ਭਾਵਨਾ ਨਾਲ ਦਰਜ ਕੀਤਾ ਗਿਆ ਮਾਮਲਾ ਹੈ।
#RajaWarring #PratapSinghBajwa #PoliticalVendetta #PunjabPolitics #CongressPunjab #VoiceOfOpposition #DemocracyUnderThreat #AAPvsCongress #JusticeForBajwa #PoliticalPressure
Posted By:

Leave a Reply