Daily Suraj

ਪੰਜਾਬੀ

ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਨੰਬਰਦਾਰ ਗੁਰਨਾਮ ਸਿੰਘ।

18 Aug, 2026 03:49 PM

ਈਸੜੂ : (ਵਰਿਦਰ ਛਾਬੜਾ)-ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਹ ਕੌਮਾਂ ਬਰਬਾਦ ਹੋ ਜਾਂਦੀਆਂ ਹਨ ਤੇ ਉਹਨਾਂ ਦਾ ਨਾਮ ਨਿਸ਼ਾਨ ਹੀ ਦੁਨੀਆ ਉਤੋਂ ਮਿਟ ਜਾਂਦਾ ਹੈ । ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਕਰ ਸਕਦੀ ਹੈ ਰਾਏਪੁਰ ਰਾਜਪੂਤਾਂ ਤੋਂ ਕਾਂਗਰਸੀ ਆਗੂ ਅਤੇ ਲੰਬੜਦਾਰ ਗੁਰਨਾਮ ਸਿੰਘ ਨੇ ਈਸੜੂ ਵਿਖੇ ਸ਼ਹੀਦੀ ਕਾਨਫਰੰਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ । ਨੰਬਰਦਾਰ ਗੁਰਨਾਮ ਸਿੰਘ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨਾਲ ਈਸੜੂ ਦੀ ਕਾਨਫਰੰਸ ਵਿੱਚ ਪਹੁੰਚੇ ਸਨ । ਉਹਨਾਂ ਕਿਹਾ ਕਿ ਇਸ ਤਰ੍ਹਾਂ ਜਾਪਦਾ ਸੀ ਜਿਵੇਂ ਕਾਂਗਰਸ ਦੀ ਕਾਨਫਰੰਸ ਵਿੱਚ ਸਾਰਾ ਪੰਜਾਬ ਹੀ ਆ ਗਿਆ ਹੋਵੇ ਜਿਸ ਤੋਂ ਸਾਫ ਜਾਹਰ ਹੈ ਕਿ ਆਉਣ ਵਾਲੀ ਸਰਕਾਰ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਦਾ ਖਾਸ ਕਰਕੇ ਵਲੰਟੀਅਰਾਂ ਦਾ ਮੋਹ ਭੰਗ ਹੋ ਚੁੱਕਾ ਹੈ । ਅਕਾਲੀ ਦਲ ਕਈ ਧੜਿਆਂ ਵਿੱਚ ਵੰਡਿਆ ਹੋਇਆ ਹੈ, ਭਾਜਪਾ ਦਾ ਕੋਈ ਆਧਾਰ ਨਹੀਂ ਹੈ ਇਸ ਲਈ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਦੇ ਹਨ । ਇਸ ਮੌਕੇ ਉੱਤੇ ਗੁਰਕੀਰਤ ਸਿੰਘ ਕੋਟਲੀ ਸਾਬਕਾ ਮੰਤਰੀ ਪੰਜਾਬ , ਹਰਜਿੰਦਰ ਸਿੰਘ ਕਨੇਚ, ਕਮਲਜੀਤ ਸਿੰਘ ਲੱਦੜ ਸਾਬਕਾ ਪ੍ਰਧਾਨ ਨਗਰ ਕੌਂਸਲ ਖੰਨਾ, ਹਰਜਿੰਦਰ ਸਿੰਘ ਇਕੋਲਾਹਾ, ਲਛਮਣ ਸਿੰਘ ਗਰੇਵਾਲ, ਗੁਰਨਾਮ ਸਿੰਘ ਨੰਬਰਦਾਰ, ਜਗਮੀਤ ਸਿੰਘ ਗਰੇਵਾਲ, ਕੁਲਵੰਤ ਸਿੰਘ ਸਰਪੰਚ, ਮਲਕੀਤ ਸਿੰਘ ਪੰਚ, ਹਰਜੀਤ ਸਿੰਘ ਪੰਚ ,ਅਮਰਜੀਤ ਸਿੰਘ ਔਜਲਾ, ਬਹਾਦਰ ਸਿੰਘ ਭੁੱਲਰ, ਸੁਰਿੰਦਰ ਸਿੰਘ ਗਰੇਵਾਲ, ਗੁਰਸ਼ਰਨ ਸਿੰਘ ਭੁੱਲਰ, ਜਗਦੀਪ ਸਿੰਘ ਗਰੇਵਾਲ, ਗੁਰਮੁਖ ਸਿੰਘ ਲਿਟ, ਬਲਦੇਵ ਸਿੰਘ, ਹਰਬੰਸ ਸਿੰਘ ,ਦਰਸ਼ਨ ਸਿੰਘ ,ਅਵਤਾਰ ਸਿੰਘ ਆਦਿ ਹਾਜ਼ਰ ਸਨ ।

Posted By: Daily Suraj Bureau

Latest News