100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ 7 ਦਸੰਬਰ ਤੋਂ ਸ਼ੁਰੂ ਹੋਵੇਗੀ - ਡਿਪਟੀ ਕਮਿਸ਼ਨਰ

100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ ਸ਼ੁਰੂਆਤ 7 ਦਸੰਬਰ ਤੋਂ ਸ਼ੁਰੂ ਹੋਵੇਗੀ - ਡਿਪਟੀ ਕਮਿਸ਼ਨਰ

ਫਾਜ਼ਿਲਕਾ, - ਸਿਹਤ ਵਿਭਾਗ ਵਲੋ ਸ਼ੁਰੂ ਹੋਣ ਜਾ ਰਹੀ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਲਈ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਟੀਬੀ ਫਰਮ ਦੀ ਮੀਟਿੰਗ ਕੀਤੀ ਗਈ ਇਸ ਮੀਟਿੰਗ ਸਬੰਧੀ ਡਾ. ਲਹਿੰਬਰ ਰਾਮ, ਸਿਵਲ ਸਰਜਨ, ਫਾਜਿਲਕਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ 07-12-2024 ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ ਇਸ ਕੰਪੇਨ ਦੌਰਾਨ ਟੀਬੀ ਦੀ ਮੁਫਤ ਜਾਂਚ ਅਤੇ ਇਲਾਜ ਮੁਹੱਇਆ ਕਰਵਾਇਆ ਜਾਵੇਗਾ । ਇਸ ਸਬੰਧੀ ਵਿਸ਼ੇਸ਼ ਘਰ ਘਰ ਜਾਣ ਵਾਲੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਘਰ ਘਰ ਜਾਂ ਕੇ ਟੀਬੀ ਦੇ ਲੱਛਣਾਂ ਬਾਰੇ ਜਾਂਚ ਕਰਨਗੀਆਂ ਅਤੇ ਮੁਫਤ ਟੈੱਸਟ ਦੀ ਸੁਵਿਧਾਂ ਮੁਹੱਇਆਂ ਕਰਵਾਉਣ ਗੀਆਂ ਅਤੇ ਜੇਕਰ ਕੋਈ ਮਰੀਜ ਟੈਸਟ ਰਿਪੋਰਟ ਦੋਰਾਨ ਟੀਬੀ ਪੋਜਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਜਿਲ੍ਹਾਂ ਟੀਬੀ ਅਫਸਰ, ਡਾ. ਨੀਲੂ ਚੁੱਘ ਨੇ ਦੱਸਿਆ ਕਿ ਇਸ ਕੰਪੇਨ ਦੌਰਾਨ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਟੀਬੀ ਰੋਗ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਉਹਨਾਂ ਕਿਹਾ ਕਿ 02 ਹਫਤੇ ਤੋਂ ਜਿਆਦਾ ਖਾਂਸੀ, ਭੁੱਖ ਨਾ ਲੱਗਣਾ, ਭਾਰ ਘੱਟ ਜਾਣਾ, ਬਲਗਮ ਵਿੱਚ ਖੂਨ ਦਾ ਆਉਣਾ ਅਜਿਹੇ ਲੱਛਣ ਆਉਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਮੁਫਤ ਜਾਂਚ ਕਰਵਾਈ ਜਾਵੇ ਅਤੇ ਸਮੂਹ ਜਿਲ੍ਹਾ ਫਾਜਿਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਕੰਪੇਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ । ਇਸ ਸਮੇਂ ਡਾ.ਕਵਿਤਾ ਸਿੰਘ,ਜਿਲ੍ਹਾ ਪਰਿਵਾਰ ਭਲਾਈ ਅਫਸਰ ਐੱਸ ਐਮ ਓ ਫਾਜ਼ਿਲਕਾ ਡਾਕਟਰ ਡਾ ਏਰੀਕ  ਸਹਾਇਕ ਸਿਵਲ ਸਰਜਨ, ਡਾ. ਰਿੰਕੂ ਚਾਵਲਾ , ਜਿਲ੍ਹਾ ਟੀਕਾਕਰਨ ਅਫਸਰ, ਸ਼੍ਰੀ ਰਾਜੇਸ਼ ਕੁਮਾਰ, ਜਿਲ੍ਹਾ ਪ੍ਰੋਗਰਾਮ ਮੈਨੇਜਰ (ਐਨ.ਐਚ.ਐਮ), ਸ਼੍ਰੀ ਦਿਵੇਸ਼ , ਬੀ.ਈ.ਈ, ਸ਼੍ਰੀ ਵਿੱਕੀ (ਐਮ.ਪੀ.ਐਚ.ਡਬਲਯੂ) , ਸ਼੍ਰੀਮਤੀ ਸ਼ਵੇਤਾ  ਕੰਪਿਉਟਰ ਅਸਿਸਟੈਂਟ ਆਦਿ ਹਾਜ਼ਰ ਸਨ