ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ 76ਵਾਂ ਗਣਤੰਤਰ ਦਿਵਸ ਸਕੂਲ ਦੇ ਪ੍ਰਿੰਸੀਪਲ ਰੇਨੂ ਅਰੋੜਾ ਦੀ ਅਗਵਾਈ ਵਿਚ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਵਿਸ਼ੇਸ਼ ਸਵੇਰ ਦੀ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਅਰੋੜਾ ਨੇ ਤਿਰੰਗਾ ਲਹਿਰਾਉਣ ਨਾਲ ਕੀਤੀ ਅਤੇ ਸ਼ਾਨਦਾਰ ਮਾਰਚ ਪਾਸਟ ਨੂੰ ਸਲਾਮੀ ਵੀ ਦਿੱਤੀ ਗਈ।

ਵਿਦਿਆਰਥੀਆਂ ਨੇ ਰੋਜ਼ਾਨਾ ਦੀ ਪ੍ਰਾਰਥਨਾ ਸਭਾ ਤੋਂ ਇਲਾਵਾ ਦੇਸ਼ ਪ੍ਰਤੀ ਅਥਾਹ ਪਿਆਰ ਦੇ ਜਜ਼ਬੇ ਨੂੰ ਦਿਖਾਉਂਦੇ ਹੋਏ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕੀਤਾ । ਕਿੰਡਰ ਗਾਰਡਨ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀ ਦੇਸ਼ ਦੇ ਕੌਮੀ ਝੰਡੇ ਦੇ ਰੰਗਾਂ ਦੇ ਪਹਿਨਾਵਿਆ ਵਿੱਚ ਬੜੇ ਸੋਹਣੇ ਲੱਗ ਰਹੇ ਸਨ । ਇਸ ਖਾਸ ਮੌਕੇ ’ਤੇ ਬੱਚਿਆਂ ਵੱਲੋਂ ਤਿਰੰਗੇ ਝੰਡੇ ਬਣਾ ਕੇ ਦੇਸ਼ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਅਧਿਕਾਰਾਂ ਦੀ ਰੱਖਿਆ, ਸਮਾਜ ਤੇ ਦੇਸ਼ ਪ੍ਰਤੀ ਫਰਜਾਂ ਦਾ ਪਾਲਣ ਕਰਨ ਦਾ ਸੱਦਾ ਦਿੱਤਾ।