ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਵਿਧਾਇਕ ਰੰਧਾਵਾ ਨੇ ਨਤਮਸਤਕ ਹੋ ਕੇ ਲਵਾਈ ਹਾਜ਼ਰੀ
- ਪੰਜਾਬ
- 06 Jan,2025

ਡੇਰਾਬੱਸੀ : ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਡੇਰਾਬੱਸੀ ਖੇਤਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਸ਼ਰਧਾ ਅਤੇ ਸਤਿਕਾਰ ਨਾਲ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਠੰਢ ਦੇ ਬਾਵਜੂਦ ਭਾਰੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕਰਕੇ ਗੁਰੂ ਜੱਸ ਸਰਵਣ ਕੀਤਾ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਗੁਰਦੁਆਰਿਆਂ ’ਚ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਲਵਾਈ। ਗੁਰਦੁਆਰਾ ਸਿੰਘ ਸਭਾ ਈਸਾਪੁਰ ਅਤੇ ਗੁਰਦੁਆਰਾ ਦਿਹਾਤੀ ਡੇਰਾਬੱਸੀ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਰਾਗੀ ਸਿੰਘਾਂ ਅਤੇ ਕਥਾਵਾਚਕਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਜਿੱਥੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਰੰਧਾਵਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦੁਪਹਿਰ ਵੇਲੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
Posted By:

Leave a Reply