ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਵਿਧਾਇਕ ਸਿੱਧੂ ਦਾ ਪੁਤਲਾ ਫੂਕਿਆ
- ਪੰਜਾਬ
- 10 Mar,2025

ਮਖੂ (ਫਿਰੋਜ਼ਪੁਰ): ਔਰਤਾਂ ਨੂੰ ਮਾੜੀ ਸ਼ਬਦਾਵਲੀ ਬੋਲਣ ਦੇ ਖਿਲਾਫ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਬਲਾਕ ਮਖੂ ਦੀ ਪ੍ਰਧਾਨ ਜੀਵਨ ਸ਼ਰਮਾ ਦੀ ਅਗਵਾਈ ਵਿਚ ਔਰਤਾਂ ਵੱਲੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਪੁੱਤਲਾ ਬਣਾ ਕੇ ਫੂਕਿਆ ਅਤੇ ਉਸ ਦੇ ਵਿਰੁੱਧ ਜੋਰਦਾਰ ਨਾਹਰੇਬਾਜੀ ਕੀਤੀ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਬਲਕਾਰ ਸਿੱਧੂ ਦੇ ਖਿਲਾਫ ਨੈਸ਼ਨਲ ਵੂਮੈਨ ਕਮਿਸ਼ਨ ਦੀ ਚੇਅਰਪਰਸਨ ਕੋਲ ਵੀ ਸ਼ਿਕਾਇਤ ਕੀਤੀ ਗਈ ਹੈ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਵਿਧਾਇਕ ਬਲਕਾਰ ਸਿੱਧੂ ਨੂੰ ਵਿਧਾਨ ਸਭਾ ਤੋਂ ਬਾਹਰ ਕੀਤਾ ਜਾਵੇ ।
ਉਹਨਾਂ ਮੰਗ ਕੀਤੀ ਕਿ ਵਿਧਾਇਕ ਬਲਕਾਰ ਸਿੱਧੂ ਔਰਤਾਂ ਲਈ ਬੋਲੀ ਗਈ ਮਾੜੀ ਸ਼ਬਦਾਵਲੀ ਦੀ ਜਨਤਕ ਤੌਰ ’ਤੇ ਮੁਆਫੀ ਮੰਗੇ। ਇਸ ਮੌਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।
Posted By:

Leave a Reply