ਖਨੌਰੀ ਬਾਰਡਰ ’ਤੇ ਸ਼ਹੀਦ ਸ਼ੁਭਕਰਨ ਸਿੰਘ ਦੀ ਬਰਸੀ ਸਮਾਗਮ ਕਰਵਾਇਆ
- ਪੰਜਾਬ
- 21 Feb,2025

ਖਨੌਰੀ ਬਾਰਡਰ : ਅੱਜ ਖਨੌਰੀ ਬਾਰਡਰ ’ਤੇ ਸ਼ਹੀਦ ਸ਼ੁਭਕਰਨ ਸਿੰਘ ਦੀ ਬਰਸੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਜਗਜੀਤ ਸਿੰਘ ਡੱਲੇਵਾਲ ਆਪਣੀ ਟਰਾਲੀ ’ਚੋਂ ਬਾਹਰ ਆਏ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨੂੰ ਨਤਮਸਤਕ ਹੋਏ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਨੇ ਸ਼ਹੀਦ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ ’ਤੇ ਸ਼ਰਧਾਜ਼ਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ਼ੁਭਕਰਨ ਸਿੰਘ ਭਰੀ ਜਵਾਨੀ ਵਿਚ ਸ਼ਹਾਦਤ ਜਾਮ ਪੀ ਗਿਆ ਹੈ ਉਹ ਨੂੰ ਕਦੇ ਭੁੱਲਿਆ ਨਹੀਂ ਜਾਵੇਗਾ।
Posted By:

Leave a Reply