Daily Suraj

ਪੰਜਾਬੀ

ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ’ਚ ਤੇਜ਼ੀ; ਸੈਂਸੈਕਸ 500 ਅੰਕਾਂ ਤੋਂ ਵੱਧ ਉਛਾਲਿਆ

29 May, 2025 09:49 PM

ਮੁੰਬਈ : ਲਗਾਤਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਦਰਜ ਕੀਤੀ ਗਈ। ਵਿਦੇਸ਼ੀ ਫੰਡਾਂ ਦੇ ਪ੍ਰਵਾਹ ਕਾਰਨ ਸ਼ੇਅਰ ਬਜ਼ਾਰ ਨੂੰ ਹੁਲਾਰਾ ਮਿਲਿਆ ਹੈ। 30-ਸ਼ੇਅਰਾਂ ਵਾਲਾ ਬੀਐਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 504.57 ਅੰਕ ਵਧ ਕੇ 81,816.89 ’ਤੇ ਪਹੁੰਚ ਗਿਆ।

ਸੈਂਸੈਕਸ ਫਰਮਾਂ ਵਿੱਚੋਂ ਇਨਫੋਸਿਸ, ਟਾਟਾ ਸਟੀਲ, ਟੈੱਕ ਮਹਿੰਦਰਾ, ਐੱਚਸੀਐੱਲ ਟੈੱਕ, ਟਾਟਾ ਕੰਸਲਟੈਂਸੀ ਸਰਵਿਸਿਜ਼, ਸਨ ਫਾਰਮਾ, ਟਾਟਾ ਮੋਟਰਜ਼ ਅਤੇ ਐੱਚਡੀਐੱਫਸੀ ਬੈਂਕ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਸਨ। ਦੂਜੇ ਪਾਸੇ ਅਲਟਰਾਟੈੱਕ ਸੀਮਿੰਟ, ਬਜਾਜ ਫਾਈਨੈਂਸ, ਬਜਾਜ ਫਿਨਸਰਵ ਅਤੇ ਨੈਸਲੇ ਪਛੜ ਗਏ।

ਇੱਥੇ ਦੱਸਣਾ ਬਣਦਾ ਹੈ ਕਿ ਇਕ ਅਮਰੀਕੀ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਐਮਰਜੈਂਸੀ-ਸ਼ਕਤੀਆਂ ਵਾਲੇ ਕਾਨੂੰਨ ਦੇ ਤਹਿਤ ਦਰਾਮਦ ’ਤੇ ਭਾਰੀ ਟੈਕਸ ਲਗਾਉਣ ਤੋਂ ਰੋਕ ਦਿੱਤਾ ਹੈ। ਉਧਰ ਸ਼ੁਰੂਆਤੀ ਕਾਰੋਬਾਰ ਵਿੱਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪੱਈਆ 7 ਪੈਸੇ ਡਿੱਗ ਕੇ 85.45 ’ਤੇ ਆ ਗਿਆ। 

#StockMarket #Sensex #MarketRecovery #Investment #FinancialNews #ShareMarketSurge #SensexRise #MarketUpdate #IndianEconomy


Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM