Daily Suraj

ਪੰਜਾਬੀ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਸਾਰੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਐਲਾਨ

15 Nov, 2025 08:30 PM

ਪੰਜਾਬ ਯੂਨੀਵਰਸਿਟੀ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ (PU issue) ਦੌਰਾਨ ਇਕ ਵੱਡੀ ਖਬਰ ਸਾਹਮਣੇ ਆਈ ਹੈ। ਵਿਦਿਆਰਥੀਆਂ ਨੇ ਆਉਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਵਿਦਿਆਰਥੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਦ ਤਕ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਹੁੰਦਾ, ਯੂਨੀਵਰਸਿਟੀ ਦੀ ਕਿਸੇ ਵੀ ਕਾਰਵਾਈ ਵਿੱਚ ਵਿਦਿਆਰਥੀ ਹਿੱਸਾ ਨਹੀਂ ਲੈਣਗੇ।

ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਸਮੈਸਟਰ ਵਾਰ ਪ੍ਰੀਖਿਆਵਾਂ ਅਗਲੇ ਹਫਤੇ ਤੋਂ ਸ਼ੁਰੂ ਹੋਣੀਆਂ ਹਨ। ਜ਼ਿਆਦਾਤਰ ਵਿਭਾਗਾਂ ਦੀਆਂ ਪ੍ਰੀਖਿਆਵਾਂ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣੀਆਂ ਹਨ। ਕੇਂਦਰ ਸਰਕਾਰ ਵੱਲੋਂ 28 ਅਕਤੂਬਰ ਨੂੰ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। ਇਸ ਸੁਣਵਾਈ ਦੌਰਾਨ ਹਾਈ ਕੋਰਟ ਨੇ ਪਟੀਸ਼ਨਕਰਤਾ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਖ਼ਤ ਫਟਕਾਰ ਲਗਾਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਚੋਣਾਂ ਦੀ ਖ਼ਾਤਰ ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਪ੍ਰਣਾਲੀ ਦੀ ਬਲੀ ਨਹੀਂ ਦਿੱਤੀ ਜਾ ਸਕਦੀ। ਵਿਦਿਆਰਥੀਆਂ ਨੂੰ ਪਹਿਲਾਂ ਸੱਤ ਦਿਨ ਪੜ੍ਹਾਈ ਕਰਨੀ ਚਾਹੀਦੀ ਹੈ।


Posted By: Daily Suraj Bureau

Latest News