ਸ੍ਰੀ ਅਕਾਲ ਤਖ਼ਤ ਸਾਹਿਬ 'ਚ ਅੱਜ ਪੇਸ਼ ਹੋਵੇਗੀ ਰੂਪ ਕੌਰ ਸੰਧੂ, ਸੀਲਬੰਦ ਲਿਫ਼ਾਫ਼ੇ ਤੇ ਪੈਨ ਡਰਾਈਵ 'ਚ ਸੌਂਪੇਗੀ ਸਬੂਤ

ਸ੍ਰੀ ਅਕਾਲ ਤਖ਼ਤ ਸਾਹਿਬ 'ਚ ਅੱਜ ਪੇਸ਼ ਹੋਵੇਗੀ ਰੂਪ ਕੌਰ ਸੰਧੂ, ਸੀਲਬੰਦ ਲਿਫ਼ਾਫ਼ੇ ਤੇ ਪੈਨ ਡਰਾਈਵ 'ਚ ਸੌਂਪੇਗੀ ਸਬੂਤ

ਸ਼੍ਰੋਮਣੀ ਅਕਾਲੀ ਦਲ ਤੋਂ ਬਰਖ਼ਾਸਤ ਕੀਤੀ ਗਈ ਆਗੂ ਰੂਪ ਕੌਰ ਸੰਧੂ ਅੱਜ, 9 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰਨ ਜਾ ਰਹੀ ਹੈ। ਉਨ੍ਹਾਂ ਸੋਸ਼ਲ ਮੀਡੀਆ ਮੰਚ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਇਹ ਜਾਣਕਾਰੀ ਦਿੱਤੀ ਕਿ ਉਹ ਆਪਣੇ ਦਾਅਵਿਆਂ ਦੇ ਪੱਖ ਵਿੱਚ ਕੁਝ ਅਹਿਮ ਤੇ ਠੋਸ ਸਬੂਤ ਸੀਲਬੰਦ ਲਿਫ਼ਾਫ਼ੇ ਅਤੇ ਪੈਨ ਡਰਾਈਵ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਣਗੇ। ਰੂਪ ਕੌਰ ਸੰਧੂ ਨੇ ਦੱਸਿਆ ਕਿ ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਤੋਂ ਮੁਲਾਕਾਤ ਲਈ ਨਿਰਧਾਰਿਤ ਸਮਾਂ ਲੈਣ ਦੀ ਕੋਸ਼ਿਸ਼ ਕੀਤੀ ਗਈ ਸੀ, ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਸਮਾਂ ਨਹੀਂ ਮਿਲ ਸਕਿਆ। ਇਸ ਦੇ ਬਾਵਜੂਦ, ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਦੇ ਮੌਕੇ 'ਤੇ ਹੀ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ 'ਤੇ ਵਾਰ-ਵਾਰ ਅਨੁਸ਼ਾਸਨਹੀਣਤਾ ਕਰਨ ਅਤੇ ਕਥਿਤ ਦੁਰਵਿਵਹਾਰ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਸੀ। ਬਰਖ਼ਾਸਤਗੀ ਦੇ ਇਸ ਕਦਮ ਤੋਂ ਬਾਅਦ ਸੰਧੂ ਲਗਾਤਾਰ ਆਪਣੇ ਪੱਖ ਵਿੱਚ ਸਬੂਤ ਜਨਤਕ ਕਰਨ ਅਤੇ ਧਾਰਮਿਕ ਅਥਾਰਟੀ ਸਾਹਮਣੇ ਪੇਸ਼ ਕਰਨ ਦਾ ਦਾਅਵਾ ਕਰ ਰਹੇ ਹਨ।