ਭਾਰਤ-ਪਾਕਿ ਟਕਰਾਅ ਰੋਕਣ ਬਾਰੇ ਟਰੰਪ ਦੇ ਦਾਅਵੇ ’ਤੇ ਕਾਂਗਰਸ ਦਾ ਤਨਜ਼, ਕਿਹਾ ‘ਹੁਣ ਗਿਣਤੀ 60 ਹੋ ਗਈ ਹੈ’

ਭਾਰਤ-ਪਾਕਿ ਟਕਰਾਅ ਰੋਕਣ ਬਾਰੇ ਟਰੰਪ ਦੇ ਦਾਅਵੇ ’ਤੇ ਕਾਂਗਰਸ ਦਾ ਤਨਜ਼, ਕਿਹਾ ‘ਹੁਣ ਗਿਣਤੀ 60 ਹੋ ਗਈ ਹੈ’

ਕਾਂਗਰਸ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਸਰਕਾਰ ’ਤੇ ਮੁੜ ਤਨਜ਼ ਕੱਸਿਆ, ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਹ ਦਾਅਵਾ ਦੁਹਰਾਇਆ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਟਕਰਾਅ ਨੂੰ ਰੋਕਿਆ ਸੀ। ਇਸ ਕਾਂਗਰਸ ਨੇ ਟਿੱਪਣੀ ਕਰਦਿਆ ਕਿਹਾ ‘ਹੁਣ ਗਿਣਤੀ 60 ਹੋ ਗਈ ਹੈ।’

ਮੰਗਲਵਾਰ ਨੂੰ ਸਾਊਦੀ ਕ੍ਰਾਊਨ ਪ੍ਰਿੰਸ ਨਾਲ ਦੁਵੱਲੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਆਪਣਾ ਇਹ ਦਾਅਵਾ ਦੁਹਰਾਇਆ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਨੂੰ ਰੋਕਿਆ ਸੀ।

ਇਸ ਘਟਨਾ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਦੇ ਸੰਚਾਰ ਵਿਭਾਗ ਦੇ ਇੰਚਾਰਜ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, "ਬਸ ਜਦੋਂ ਲੱਗਦਾ ਸੀ ਕਿ ਦਾਅਵੇ ਬੰਦ ਹੋ ਗਏ ਹਨ, ਰਾਸ਼ਟਰਪਤੀ ਟਰੰਪ ਨੇ ਦੁਨੀਆ ਨੂੰ ਫਿਰ ਯਾਦ ਕਰਵਾ ਦਿੱਤਾ ਹੈ।" ਰਮੇਸ਼ ਨੇ ਐਕਸ (X) 'ਤੇ ਕਿਹਾ ਕਿ ਕੱਲ੍ਹ ਵਾਸ਼ਿੰਗਟਨ ਵਿੱਚ ਸਾਊਦੀ ਕ੍ਰਾਊਨ ਪ੍ਰਿੰਸ ਨਾਲ ਇੱਕ ਮੁਲਾਕਾਤ ਵਿੱਚ ਟਰੰਪ ਨੇ ਆਪਣੇ ਇਸ ਦਾਅਵੇ ਨੂੰ ਦੁਹਰਾਇਆ ਕਿ ਉਨ੍ਹਾਂ ਨੇ ‘ਅਪਰੇਸ਼ਨ ਸਿੰਧੂਰ’ ਨੂੰ ਰੋਕਣਾ ਯਕੀਨੀ ਬਣਾਉਣ ਲਈ ਦਖਲ ਦਿੱਤਾ ਸੀ।