Daily Suraj

ਪੰਜਾਬੀ

ਰਣਦੀਪ ਸਿੰਘ ਆਹਲੂਵਾਲੀਆ ਨੇ ਐਡੀਸ਼ਨਲ ਡਾਇਰੈਕਟਰ ਲੋਕ ਸੰਪਰਕ ਦਾ ਸੰਭਾਲਿਆ ਅਹੁਦਾ

27 Mar, 2025 12:06 AM

ਚੰਡੀਗੜ੍ਹ : ਰਣਦੀਪ ਸਿੰਘ ਆਹਲੂਵਾਲੀਆ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਰਣਦੀਪ ਸਿੰਘ ਆਹਲੂਵਾਲੀਆ, ਜੋ ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ 1999 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਫਸਰ ਹਨ, ਮੌਜੂਦਾ ਸਮੇਂ ਵਿੱਚ ਵਿਭਾਗ ਦੇ ਸੀਨੀਅਰ ਮੋਸਟ ਜੁਅਇੰਟ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਬੀਤੇ ਦਿਨੀਂ ਹੀ ਵਿਭਾਗੀ ਤਰੱਕੀ ਕਮੇਟੀ ਵੱਲੋਂ ਐਡੀਸ਼ਨਲ ਡਾਇਰੈਕਟਰ ਵਜੋਂ ਪਦਉਨਤ ਕੀਤਾ ਗਿਆ ਸੀ।

ਮਾਨਸਾ ਸ਼ਹਿਰ ਦੇ ਜੰਮਪਲ ਆਹਲੂਵਾਲੀਆ ਪਿਛਲੇ 26 ਸਾਲਾਂ ਤੋਂ ਵਿਭਾਗ ਵਿੱਚ ਸੇਵਾ ਨਿਭਾਅ ਰਹੇ ਹਨ। ਕਾਮਰਸ ਵਿੱਚ ਗਰੈਜੂਏਸ਼ਨ ਕਰਨ ਉਪਰੰਤ ਉਨ੍ਹਾਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਐਲ.ਐਲ.ਬੀ ਅਤੇ ਜਰਨਲਿਜ਼ਮ ਤੇ ਮਾਸ ਕਮਿਊਨੀਕੇਸ਼ਨ ਵਿਚ ਮਾਸਟਰ ਡਿਗਰੀ ਹਾਸਲ ਕੀਤੀ ਹੈ। 

#RandeepSinghAhluwalia #PublicRelations #PunjabGovernment #NewRole #Leadership #PublicEngagement #PunjabNews #GovernmentUpdates #AdministrativeLeadership #PublicRelationsDirector

Posted By: Daily Suraj Bureau

Latest News