Daily Suraj

ਪੰਜਾਬੀ

ਕਿਸਾਨਾਂ ਦਾ ਐਲਾਨ: 20 ਦਸੰਬਰ ਨੂੰ ਰੇਲ ਰੋਕੋ ਅੰਦੋਲਨ

13 Dec, 2025 02:30 AM

ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਹੋਈ। ਇਸ ਵਿੱਚ 18 ਅਤੇ 19 ਦਸੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰਾਂ ਦੇ ਬਾਹਰ ਦੋ ਦਿਨਾਂ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਇਹ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 20 ਦਸੰਬਰ ਤੋਂ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਬਠਿੰਡਾ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
 

ਉਨ੍ਹਾਂ ਕਿਹਾ ਕਿ ਅਸੀਂ 1 ਦਸੰਬਰ ਨੂੰ ਹੀ ਆਪਣੀਆਂ ਮੰਗਾਂ ਸੰਬੰਧੀ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਸੀ। ਕੇਐਮਐਮ ਦੀਆਂ ਮੁੱਖ ਮੰਗਾਂ ਹਨ ਕਿ ਸ਼ੰਭੂ ਸਰਹੱਦ ‘ਤੇ ਹੋਏ ਨੁਕਸਾਨ ਅਤੇ ਚੋਰੀ ਲਈ 3 ਕਰੋੜ 77 ਲੱਖ 948 ਰੁਪਏ ਦਾ ਮੁਆਵਜ਼ਾ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਜੁਰਮਾਨੇ ਅਤੇ ਮਾਮਲੇ ਵਾਪਸ ਲਏ ਜਾਣੇ ਚਾਹੀਦੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ; ਇੱਕ ਰਾਸ਼ਟਰ, ਇੱਕ ਰਜਿਸਟਰੀ ਪ੍ਰਕਿਰਿਆ ਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ। ਸਮਾਰਟ ਮੀਟਰ ਲਗਾਉਣ ਦੀ ਪ੍ਰਕਿਰਿਆ ਬੰਦ ਕੀਤੀ ਜਾਣੀ ਚਾਹੀਦੀ ਹੈ। ਕੇਐਮਐਮ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਲੜਾਈ ਜਾਰੀ ਰਹੇਗੀ, ਅਤੇ ਜੇਕਰ ਸਰਕਾਰ ਨੇ ਸਮੇਂ ਸਿਰ ਕੋਈ ਹੱਲ ਨਹੀਂ ਕੱਢਿਆ, ਤਾਂ ਮਜ਼ਬੂਰਨ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Posted By: Daily Suraj Bureau

Latest News