Daily Suraj

ਪੰਜਾਬੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਜਗਦੀਪ ਕੰਬੋਜ ਗੋਲਡੀ

28 May, 2025 10:24 PM

ਜਲਾਲਾਬਾਦ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਲੈ ਕੇ ਪਹੁੰਚੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕੀਤਾ।
ਪਿੰਡ ਬਸਤੀ ਬਾਬਾ ਸਰਪੂ ਦਾਸ, ਬਘੇ ਕੇ ਉਤਾੜ (ਕਾਲੂ ਵਾਲਾ) ਆਦਿ ਪਿੰਡਾਂ ਵਿਖੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਨੇ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਪੰਜਾਬ ਸਰਕਾਰ ਲਗਾਤਾਰ ਕਾਰਵਾਈਆਂ ਅਮਲ ਵਿਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ *ਤੇ ਕਾਰਵਾਈ ਕਰਨ ਦੇ ਨਾਲ-ਨਾਲ ਜੋ ਵੀ ਨਸ਼ਾ ਤਸਕਰਾਂ ਦੀ ਹਮਾਇਤ ਕਰਦਾ ਹੈ ਉਨ੍ਹਾਂ ਖਿਲਾਫ ਵੀ ਸਖਤ ਐਕਸ਼ਨ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਰਜੋਰ ਯਤਨ ਕਰ ਰਹੀ ਹੈ।
ਉਨ੍ਹਾਂ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ਨਾ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਜ਼ਹਿਰ ਸਖ਼ਤੀ ਨਾਲ ਤੇ ਲੋਕਾਂ ਦੇ ਸਹਿਯੋਗ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਚੇਨ ਤੋੜਨ ਲਈ ਹਰ ਇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਅਪ ਨੰਬਰ 9779 100 200 *ਤੇ ਸਾਂਝੀ ਕੀਤੀ ਜਾ ਸਕਦੀ ਹੈ ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਵੀ ਗੁਪਤ ਰਖੀ ਜਾਵੇਗੀ।
ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਮਾੜੇ ਰਸਤੇ *ਤੇ ਨਾ ਚੱਲ ਕੇ ਉਜਵਲ ਭਵਿਖ ਸਿਰਜਣ ਦਾ ਰਸਤਾ ਅਖਤਿਆਰ ਕਰੇ। ਉਨ੍ਹਾਂ ਕਿਹਾ ਕਿ ਜੋ ਵੀ ਸਾਡਾ ਨੋਜਵਾਨ ਭਰਾ ਇਸ ਦੀ ਲਪੇਟ ਵਿਚ ਆ ਚੁੱਕਾ ਹੈ ਉਸ ਨੂੰ ਵੀ ਘਬਰਾਉਣ ਦੀ ਲੋੜ ਨਹੀਂ, ਬਲਕਿ ਪੰਜਾਬ ਸਰਕਾਰ ਉਸਦਾ ਮੁਫਤ ਇਲਾਜ ਕਰਵਾ ਰਹੀ ਹੈ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਰਹੀ ਹੈ।
ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ ਗੋਲਡੀ ਕੰਬੋਜ ਨੇ ਲੋਕਾਂ ਨੂੰ ਖੁਦ ਨਸ਼ਾ ਨਾ ਕਰਨ ਤੇ ਹੋਰਨਾਂ ਨੂੰ ਨਸ਼ਿਆਂ ਦੇ ਰਾਹੇ ਨਾ ਪੈਣ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਪਿੰਡਾਂ ਦੇ ਸਰਪੰਚ, ਪਤਵੰਤੇ ਸਜਨ ਅਤੇ ਹੋਰ ਮੋਹਤਵਾਰ ਮੌਜੂਦ ਸਨ।

#WarAgainstDrugs #PunjabYouth #DrugFreePunjab #JagdeepGoldy #SayNoToDrugs #YouthEmpowerment #StopDrugAbuse #NashaMuktPunjab #AAPPunjab #SocialAwareness



Posted By: Daily Suraj Bureau

Latest News