ਚੇਅਰਮੈਨ ਨੇ ਸਕੂਲ ’ਚ ਕਿਤਾਬਾਂ ਦਾ ਲੰਗਰ ਲਾਇਆ
- ਪੰਜਾਬ
- 14 Dec,2024

ਨਾਭਾ : ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸਹਾਦਤ ਨੂੰ ਸਮਰਪਿਤ ਇਤਿਹਾਸਕ ਕਿਤਾਬਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਨੇ ਇਤਿਹਾਸ ਸਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਬੱਚੀਆਂ ਨੂੰ ਇਤਿਹਾਸਕ ਕਿਤਾਬਾਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਕਿਤਾਬਾਂ ਨਾਲ ਜੁੜਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਖੇਡਾਂ, ਪੜਾਈ ਅਤੇ ਅਨੁਸ਼ਾਸ਼ਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਇਤਿਹਾਸ ਬਾਰੇ ਵੀ ਜਾਣਕਾਰੀ ਹੋਣੀ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਚੇਅਰਮੈਨ ਸੁਰਿੰਦਰਪਾਲ ਸ਼ਰਮਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਤਿ ਲਗਾਤਾਰ ਦਸੰਬਰ ਦੇ ਮਹੀਨੇ ਵੱਖ-ਵੱਖ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਸਕੂਲ ਦੀ ਲਾਇਬ੍ਰੇਰੀ ਲਈ ਕਿਤਾਬਾਂ ਵੀ ਦਿੱਤੀਆਂ ਗਈਆਂ ਹਨ। ਇਸ ਦੌਰਾਨ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਸੇਖੋਂ ਅਤੇ ਸਟਾਫ਼ ਵੱਲੋਂ ਚੇਅਰਮੈਨ ਸੁਰਿੰਦਰ ਪਾਲ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਰਲੋਚਨ ਸਿੰਘ, ਮੈਡਮ ਪ੍ਰੇਮ ਲਤਾ, ਮੈਡਮ ਵਰਿੰਦਰ ਕੌਰ, ਮੈਡਮ ਰਮਨਪ੍ਰੀਤ ਕੌਰ, ਮੈਡਮ ਸੁਖਜੀਤ ਕੌਰ, ਅੰਸ਼ੂ ਸੇਠ, ਅੰਜਨਾ ਰਾਣੀ ਤੋਂ ਇਲਾਵਾ ਚੇਅਰਮੈਨ ਟੀਮ ਗੁਰਚਰਨ ਸਿੰਘ ਮੱਲੀ, ਅਵਤਾਰ ਸਿੰਘ ਅਤੇ ਪੰਜਾਬ ਪੁਲਿਸ ਵਾਲੰਟੀਅਰ ਗੁਰਸੇਵਕ ਤੇ ਹੋਰ ਹਾਜ਼ਰ ਸਨ।
Posted By:

Leave a Reply