ਕਿਸਾਨੀ ਅੰਦੋਲਨ ਨੂੰ ਲੈ ਕੇ ਸਰਵ ਉੱਚ ਅਦਾਲਤ ‘ਚ ਅੱਜ ਮੁੜ ਸੁਣਵਾਈ ਹੋਵੇਗੀ

ਕਿਸਾਨੀ ਅੰਦੋਲਨ ਨੂੰ ਲੈ ਕੇ ਸਰਵ ਉੱਚ ਅਦਾਲਤ ‘ਚ ਅੱਜ ਮੁੜ ਸੁਣਵਾਈ ਹੋਵੇਗੀ

ਨਵੀਂ ਦਿੱਲੀ - ਹਰਿਆਣਾ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਰਵ ਉੱਚ ਅਦਾਲਤ ਚ ਅੱਜ ਮੁੜ ਸੁਣਵਾਈ ਹੋਵੇਗੀ।ਬੀਤੇ ਕੱਲ੍ਹ ਦੀ ਸੁਣਵਾਈ ਚ ਸਰਵ ੳੱੁਚ ਅਦਾਲਤ ਨੇ ਕਿਸਾਨਾਂ ਨੂੰ ਸਿੱਧੇ ਉਨ੍ਹਾਂ ਕੋਲ ਆ ਕੇ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਅਤੇ ਪੰਜਾਬ ਸਰਕਾਰ ਨੂੰ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ।ਅੱਜ ਹੋਣ ਵਾਲੀ ਸੁਣਵਾਈ ਵਿਚ ਸਰਵ ੳੱੁਚ ਅਦਾਲਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵੱਡਾ ਫੈਸਲਾ ਦੇ ਸਕਦੀ ਹੈ।