ਚੰਡੀਗੜ੍ਹ ਮੇਅਰ ਚੋਣਾਂ ਤੋਂ ਬਾਅਦ ਕੇਜਰੀਵਾਲ ਦਾ ਵੱਡਾ ਬਿਆਨ, ਦਿੱਲੀ 'ਚ BJP-ਕਾਂਗਰਸ ਮਿਲ ਕੇ ਚੋਣ ਲੜ ਰਹੀ

ਚੰਡੀਗੜ੍ਹ ਮੇਅਰ ਚੋਣਾਂ ਤੋਂ ਬਾਅਦ ਕੇਜਰੀਵਾਲ ਦਾ ਵੱਡਾ ਬਿਆਨ, ਦਿੱਲੀ 'ਚ BJP-ਕਾਂਗਰਸ ਮਿਲ ਕੇ ਚੋਣ ਲੜ ਰਹੀ

ਨਵੀਂ ਦਿੱਲੀ: ਦਿੱਲੀ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ। ਇਸ ਮੌਕੇ ਕੇਜਰੀਵਾਲ ਨੇਕਿਹਾ ਹੈ ਕਿ ਦਿੱਲੀ ਵਿੱਚ ਬੀਜੇਪੀ ਅਤੇ ਕਾਂਗਰਸ ਰਲ ਕੇ ਚੋਣ ਲੜ ਰਹੀ ਹੈ। ਉਨ੍ਹਾਂ ਨੇ ਦਿੱਲੀ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਸਾਰੇ ਇਕੱਠੋ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਾਂਗਰਸ ਦਾ ਮਕਸਦ ਹੈ ਕਿ ਆਮ ਆਦਮੀ ਪਾਰਟੀ ਨੂੰ ਹਰਾਇਆ ਜਾਵੇ।

ਕੇਜਰੀਵਾਲ ਨੇ ਕਿਹਾ ਹੈ ਕਿ ਕਾਂਗਰਸ ਅਤੇ ਬੀਜੇਪੀ ਆਪਸ ਵਿੱਚ ਇਕ-ਦੂਜੇ ਉੱਤੇ ਬਿਆਨ ਵੀ ਨਹੀਂ ਦੇ ਰਹੀ ਹੈ।ਅਰਵਿੰਦ ਕੇਜਰੀਵਾਲ ਨੇ ਯਮੁਨਾ ਵਿਵਾਦ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ 'ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਚੋਣ ਕਮਿਸ਼ਨ ਨੂੰ ਬਰਬਾਦ ਕਰ ਦਿੱਤਾ ਹੈ। ਅਸੀਂ ਰਾਜੀਵ ਕੁਮਾਰ ਨੂੰ ਪਾਣੀ ਦੀਆਂ ਤਿੰਨ ਬੋਤਲਾਂ ਵੀ ਭੇਜਾਂਗੇ। ਰਾਜੀਵ ਕੁਮਾਰ ਨੂੰ ਖੁਦ ਦਿੱਲੀ ਦੀ ਕਿਸੇ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ।