20 ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਏਗੀ ਅਰੋੜਾ ਮਹਾਸਭਾ
- ਪੰਜਾਬ
- 13 Dec,2024

ਟਾਂਡਾ ਉੜਮੁੜ : ਅਰੋੜਾ ਮਹਾ ਸਭਾ ਟਾਂਡਾ ਦੀ ਇੱਕ ਅਹਿਮ ਮੀਟਿੰਗ ਸਭਾ ਦੇ ਸਰਪ੍ਰਸਤ ਜਵਾਹਰ ਲਾਲ ਖੁਰਾਣਾ ਦੀ ਸਰਪ੍ਰਸਤੀ ਹੇਠ ਹੋਈ, ਜਿਸ ਵਿੱਚ ਸਭਾ ਵੱਲੋਂ ਇਕ ਅਹਿਮ ਫੈਸਲਾ ਲੈਂਦੇ ਹੋਏ ਨਵੇਂ ਸੈਸ਼ਨ ਤੋਂ 20 ਬੱਚਿਆਂ ਨੂੰ ਮੁਢਲੀ ਸਿੱਖਿਆ ਮੁਫਤ ਮੁਹੱਈਆ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੁਰਾਣਾ ਨੇ ਦੱਸਿਆ ਕਿ ਸਭਾ ਵੱਲੋਂ ਨਰਸਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਇਹ ਸਿੱਖਿਆ ਮੁਫਤ ਮੁਹਈਆ ਕਰਵਾਈ ਜਾਏਗੀ ਜਿਸ ਤਾਂ ਸਿੱਧਾ ਲਾਭ ਉਨਾਂ ਵਿਦਿਆਰਥੀਆਂ ਨੂੰ ਮਿਲੇਗਾ ਜੋ ਮਿਆਰੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਸਨ । ਉਨਾਂ ਦੱਸਿਆ ਕਿ ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸੁਖਵਿੰਦਰ ਸਿੰਘ ਅਰੋੜਾ, ਸੁਭਾਸ਼ ਚਾਵਲਾ ਅਤੇ ਲਾਟੀ ਮੈਦਾਨ ਨੂੰ ਜਿੰਮੇਵਾਰੀ ਦਿੱਤੀ ਗਈ ਹੈ। ਸਭਾ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਦੱਸਿਆ ਕਿ ਸਭਾ ਵੱਲੋਂ ਪਹਿਲਾਂ ਵੀ ਸਮਾਜ ਸੇਵਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਂਦਾ ਹੈ ਤੇ ਹੁਣ ਸਿੱਖਿਆ ਦੇ ਖੇਤਰ ਵਿੱਚ ਵੀ ਸਭਾ ਵੱਲੋਂ ਇਹ ਸੁਚੱਜਾ ਫੈਸਲਾ ਲਿਆ ਗਿਆ ਹੈ। ਉਹਨਾਂ ਲੋੜਵੰਦ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਸਭਾ ਨਾਲ ਸੰਪਰਕ ਕਰਨ। ਇਸ ਮੌਕੇ ਲਾਟੀ ਮਦਾਨ, ਗਵਰਧਨ ਖੁਰਾਨਾ, ਮਹਿੰਦਰ ਪਾਲ ਮਦਾਨ, ਰਾਜਕੁਮਾਰ ਚਾਵਲਾ, ਸੋਨੂ ਅਰੋੜਾ ਅਤੇ ਹਾਜ਼ਰ ਹੋਰ ਮੈਂਬਰਾਂ ਨੇ ਸਭਾ ਵੱਲੋਂ ਲਏ ਗਏ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਆਪਣਾ ਭਰਪੂਰ ਯੋਗਦਾਨ ਦੇਣ ਦਾ ਵਾਅਦਾ ਕੀਤਾ।
Posted By:

Leave a Reply