ਬੀਕੇਯੂ ਉਗਰਾਹਾਂ ਨੇ ਜ਼ਿਲ੍ਹੇ ਦੇ 60 ਪਿੰਡਾਂ ’ਚ ਕੀਤੇ ਮੁਜ਼ਾਹਰੇ
ਬਠਿੰਡਾ : ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਮੋਰਚੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਜ਼ਿਲ੍ਹੇ ’ਚ 60 ਪਿੰਡਾਂ ਵਿਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ, ਜਿਨ੍ਹਾਂ ਵਿੱਚੋਂ 40 ਪਿੰਡਾਂ ’ਚ ਸੰਯੁਕਤ ਕਿਸਾਨ ਮੋਰਚਾ ਭਾਰਤ, ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ’ਚ ਸ਼ਾਮਲ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਕੀਤੇ ਗਏ। ਇਸ ਇਸ ਮੌਕੇ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸ਼ੰਭੂ ਅਤੇ ਖਨੌਰੀ ’ਤੇ ਲਗਾਤਾਰ ਮੋਰਚਾ ਦੇ ਵਿਚ ਡਟੇ ਹੋਏ ਹਨ ਅਤੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ, ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਵਛਾੜਾਂ ਮਾਰ ਰਹੀ ਹੈ। ਇਸ ਨਾਲ ਮੋਦੀ ਹਕੂਮਤ ਦਾ ਚਿਹਰਾ ਲੋਕਾਂ ਵਿਚ ਹੋਰ ਨੰਗਾ ਹੋ ਰਿਹਾ ਹੈ। ਐਮਐਸਪੀ ਦੀ ਕਾਨੂੰਨੀ ਗਰੰਟੀ ਦੇਣ ਦੀ ਬਜਾਏ ਰਾਜ ਸਰਕਾਰਾਂ ਨੂੰ ਚਿੱਠੀਆਂ ਕੱਢ ਕੇ ਸਰਕਾਰੀ ਮੰਡੀਆਂ ਖਤਮ ਕਰਨ ਵਾਲਾ ਕਾਨੂੰਨ ਲਿਆਂਦਾ ਜਾ ਰਿਹਾ, ਜਿਸ ਨਾਲ ਕਿਸਾਨ ਅਤੇ ਮਜ਼ਦੂਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਇਸ ਲਈ ਇਸ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਨਾਲ ਸਰਕਾਰ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨੇ ਅਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁਲਵਾ ਕੇ ਉਨ੍ਹਾਂ ਦੀ ਜਾਨ ਬਚਾਈ ਜਾਵੇ।
Leave a Reply