ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਹਰਿਆਣਾ ਮਾਰਕੀਟ ਕਮੇਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਚ ਦੁਸਹਿਰਾ ਗਰਾਉਂਡ ਹਰਿਆਣਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਧ ਚੜ੍ਹ ਕੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਮੈਂਬਰ ਸਾਬਕਾ ਪ੍ਰਧਾਨ ਇਕਬਾਲ ਸਿੰਘ ਨਗਰ ਕੌਂਸਲ ਹਰਿਆਣਾ ਨੇ ਦੱਸਿਆ ਕਿ ਪੰਜਾਬ ਚ ਬਿਮਾਰੀਆਂ ਨੇ ਵੱਡੇ ਪੱਧਰ ਤੇ ਪੈਰ ਪਸਾਰ ਲਏ ਹਨ, ਜਿਸ ਕਾਰਨ ਹਸਪਤਾਲਾਂ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਲੋਕਾਂ ਨੂੰ ਖੂਨ ਦੀ ਜ਼ਰੂਰਤ ਆਮ ਹੀ ਬਣੀ ਰਹਿੰਦੀ ਹੈ ਤੇ ਖੂਨ ਲੈਣ ਲਈ ਲੋਕਾਂ ਨੂੰ ਕਾਫੀ ਮੁਸ਼ਕਿਲ ਆਉਂਦੀ ਹੈ। ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ ਮਾਰਕੀਟ ਕਮੇਟੀ ਜਿਥੇ ਹਰ ਰੋਜ਼ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿੰਦੀ ਹੈ, ਉੱਥੇ ਹੀ ਅੱਜ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ , ਜਿਸ ਵਿਚ ਇਲਾਕੇ ਦੇ ਨੌਜਵਾਨਾਂ ਵੱਲੋਂ ਉਤਸ਼ਾਹ ਨਾਲ ਭਾਈ ਘਨਈਆ ਬਲੱਡ ਬੈਂਕ ਨੂੰ 30 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਵੀ ਹਾਜ਼ਰ ਹੋਏ ਤੇ ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਮਾਨਵਤਾ ਦੇ ਭਲੇ ਦੀ ਸਿੱਖਿਆ ਦਿੱਤੀ ਹੈ। ਕੈਂਪ ਦੌਰਾਨ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੁੱਧ ਦੇ ਲੰਗਰ ਵੀ ਲਗਾਏ ਗਏ ।ਇਸ ਮੌਕੇ ਡਾ. ਪਰਮਿੰਦਰ ਸਿੰਘ ,ਸਾਬਕਾ ਪ੍ਰਧਾਨ ਇਕਬਾਲ ਸਿੰਘ ਨਗਰ ਕੌਂਸਲ ਹਰਿਆਣਾ, ਸਾਬਕਾ ਸਰਪੰਚ ਸਰਬਜੀਤ ਸਿੰਘ ,ਹਰਜਿੰਦਰ ਸਿੰਘ,ਪਰਮਿੰਦਰ ਸਿੰਘ ਘੋੜੀ ,ਸੋਨੂੰ ਬਾਂਰੀਆ,ਪਰਮਜੀਤ ਸਿੰਘ ਸਰਪੰਚ ,ਇੰਦਰਪਾਲ ਸਿੰਘ,ਦਵਿੰਦਰ ਸਿੰਘ ਆਦਿ ਹਾਜ਼ਰ ਸਨ।