ਸੁਖਬੀਰ ਸਿੰਘ ਬਾਦਲ ਦੀ ਧੀ ਦਾ ਹੋਇਆ ਵਿਆਹ, ਡਾ. ਬਰਜਿੰਦਰ ਸਿੰਘ ਹਮਦਰਦ ਨੇ ਦਿੱਤਾ ਆਸ਼ੀਰਵਾਦ
- ਰਾਸ਼ਟਰੀ
- 12 Feb,2025

ਨਵੀਂ ਦਿੱਲੀ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਅੱਜ ਤੇਜਵੀਰ ਸਿੰਘ ਨਾਲ ਵਿਆਹ ਦੇ ਬੰਧਨ ਵਿਚ ਬੱਝ ਗਈ ਹੈ। ਇਸ ਮੌਕੇ ‘ਅਜੀਤ’ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਪਰਿਵਾਰ ਸਮੇਤ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਸਮਾਗਮ ’ਚ ਅਜੀਤ ਪ੍ਰਕਾਸ਼ਨ ਸਮੂਹ ਦੇ ਸਰਵਿੰਦਰ ਕੌਰ ਤੇ ਗੁਰਜੌਤ ਕੌਰ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਪਿਊਸ਼ ਗੋਇਲ, ਡਿੰਪਲ ਯਾਦਵ, ਅਖਿਲੇਸ਼ ਯਾਦਵ, ਮਹਾਰਾਣੀ ਪ੍ਰਨੀਤ ਕੌਰ, ਅਰਵਿੰਦ ਖੰਨਾ, ਪਰਮਜੀਤ ਸਿੰਘ ਸਰਨਾ ਤੇ ਸ੍ਰੀ ਸ੍ਰੀ ਰਵੀਸ਼ੰਕਰ ਸਮੇਤ ਕਈ ਸਿਆਸੀ ਤੇ ਧਾਰਮਿਕ ਆਗੂਆਂ ਨੇ ਸ਼ਿਰਕਤ ਕੀਤੀ।
Posted By:

Leave a Reply