ਬਾਗਬਾਨੀ ਵਿਭਾਗ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਆਯੋਜਿਤ

ਬਾਗਬਾਨੀ ਵਿਭਾਗ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ: ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਬਾਗਬਾਨੀ ਵਿਭਾਗ ਵੱਲੋਂ ਫੱਲ ਸੁਰੱਖਿਆ ਲੈਬਾਰਟਰੀ ਲੁਧਿਆਣਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਫੱਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ 'ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਇਸ ਵਿਸ਼ੇ 'ਤੇ ਚਾਨਣਾ ਪਾਉਂਦਿਆਂ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫੱਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਦਿਤੀ. ਉਨ੍ਹਾਂ ਜੈਵਿਕ ਸਬਜ਼ੀਆਂ ਅਤੇ ਫਲਾਂ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਬਾਰੇ ਵੀ ਦੱਸਿਆ ਗਿਆ।

ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵੀ ਬਾਗਬਾਨੀ ਵਿਸ਼ੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ।
#HorticultureAwareness #SchoolGardening #OrganicFarming #PunjabHorticulture #StudentAwareness #HealthyLiving #KitchenGardening #LudhianaNews #EnvironmentalEducation #GreenInitiatives