ਡੀਸੀ ਨੇ ਸਾਫਟਵੇਅਰ ਟੈਕਨਾਲੋਜੀ ਪਾਰਕ ਆਫ ਇੰਡੀਆ ਦਾ ਕੀਤਾ ਦੌਰਾ
- ਪੰਜਾਬ
- 18 Feb,2025

ਅੰਮ੍ਰਿਤਸਰ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਸਾਫਟਵੇਅਰ ਟੈਕਨਾਲੋਜੀ ਪਾਰਕ ਆਫ ਇੰਡੀਆ ਅੰਮ੍ਰਿਤਸਰ ਦਾ ਦੌਰਾ ਕੀਤਾ। ਜਿਸ ਦਾ ਮੁੱਖ ਉਦੇਸ਼ ਫਿਊਚਰ ਟਾਈਕੂਨ ਦੇ ਪ੍ਰੋਗਰਾਮ ਨੂੰ ਅਗਲੇ ਪੜਾਅ ’ਚ ਲੈ ਕੇ ਜਾਣਾ ਹੈ।
ਦੌਰੇ ਦਾ ਮੁੱਖ ਮੰਤਵ ਆਰਟੀਫੀਸੀਅਲ ਇੰਟੈਲੀਜੈਂਸ ਤੇ ਇਨਫਰਮੇਸ਼ਨ ਟੈਕਨਾਲੋਜੀ ਦੇ ਪ੍ਰਾਰਥੀਆਂ ਦੀ ਤਕਨੀਕੀ ਪੱਧਰ ’ਤੇ ਸਹਾਇਤਾ ਕਰਨਾ ਹੈ। ਇਸ ਸਬੰਧੀ ਐਸਟੀਪੀਆਈ ਦੇ ਸੰਯੁਕਤ ਡਾਇਰੈਕਟਰ ਅਨੁਰਧ ਚੌਬੇ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਸੰਸਥਾ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਇੰਟਰਨੈੱਟ ਲੈਬ, ਆਡੀਟੋਰੀਅਮ, ਕਾਨਫਰੰਸ ਰੂਮ, ਪੈਂਟਰੀ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਸਹੂਲਤਾਂ ਦਾ ਕੋਈ ਵੀ ਕਾਰੋਬਾਰੀ ਵਿਅਕਤੀ ਲਾਭ ਲੈ ਸਕਦਾ ਹੈ। ਇਹ ਸਾਰੀ ਸੰਸਥਾ ਏਅਰ-ਕੰਡੀਸ਼ਨਰ ਨਾਲ ਲੈਸ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀਈਓ ਤੀਰਥਪਾਲ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਸੰਪਰਕ ਕੀਤਾ ਜਾ ਸਕਦਾ ਹੈ।
Posted By:

Leave a Reply