Daily Suraj

ਪੰਜਾਬੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੱਡੀ ਭੇਟ

19 Dec, 2024 05:30 AM

 ਐੱਸਏਐੱਸ ਨਗਰ : ਪਿੰਡ ਸੋਹਾਣਾ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਲਈ ਦਾਨੀ ਸੱਜਣ ਵੱਲੋਂ ਮਹਿੰਦਰਾ ਬੋਲੈਰੋ ਮੈਕਸ ਪਿੱਕ ਅੱਪ ਗੱਡੀ ਭੇਟ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਦਾਨੀ ਸੱਜਣ ਵੱਲੋਂ ਪਰਿਵਾਰ ਸਮੇਤ ਹਾਜ਼ਰ ਹੋ ਕੇ ਮਹਿੰਦਰਾ ਬੋਲੈਰੋ ਮੈਕਸ ਪਿੱਕ ਅੱਪ ਗੱਡੀ ਗੁਰਦੁਆਰਾ ਸਾਹਿਬ ਨੂੰ ਭੇਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦਾਨੀ ਸੱਜਣ ਵੱਲੋਂ ਗੱਡੀ ਦੇ ਸਾਰੇ ਕਾਗ਼ਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ’ਤੇ ਕਰਵਾਏ ਗਏ ਹਨ। ਕਾਗ਼ਜ਼ਾਂ ਦੇ ਮੁਤਾਬਕ ਗੱਡੀ ਦੀ ਕੀਮਤ 12 ਲੱਖ 80 ਹਜ਼ਾਰ ਰੁਪਏ ਹੈ। ਦਾਨੀ ਸੱਜਣ ਵੱਲੋਂ ਗੱਡੀ ’ਤੇ ਲੱਗਣ ਵਾਲਾ ਸਾਰਾ ਸਾਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ। ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ।

Posted By: Daily Suraj Bureau

Latest News