ਇੰਡੋਨੇਸ਼ੀਆ: 7 ਮੰਜ਼ਿਲਾ ਇਮਾਰਤ ਅੱਗ ਦੀ ਲਪੇਟ ਵਿੱਚ, ਭਾਰੀ ਹੜਕੰਪ
- ਵਿਦੇਸ਼
- (Asia/Kolkata)
ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਵਿੱਚ ਮੰਗਲਵਾਰ ਨੂੰ ਇਕ ਵੱਡਾ ਹਾਦਸਾ (Indonesia Fire) ਵਾਪਰਿਆ। ਰਾਜਧਾਨੀ ਜਕਾਰਤਾ ਵਿੱਚ ਇੱਕ 7 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 20 ਲੋਕਾਂ ਦੀ ਮੌਤ ਹੋ ਗਈ। ਕੁਝ ਲੋਕ ਅਜੇ ਵੀ ਇਮਾਰਤ ਦੇ ਅੰਦਰ ਫਸੇ ਹੋਏ ਹਨ। ਅੱਗ ਲੱਗਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ। ਸ਼ੁਰੂ ‘ਚ ਸਟਾਫ਼ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਅੱਗ ‘ਤੇ ਕਾਬੂ ਪਾਉਣ ‘ਚ ਅਸਮਰੱਥ ਰਹੇ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ਤੇ ਕਾਬੂ ਪਾਇਆ।ਜਿਸ ਇਮਾਰਤ ਨੂੰ ਅੱਗ ਲੱਗੀ ਉਹ ਟੈਰਾ ਡਰੋਨ ਇੰਡੋਨੇਸ਼ੀਆ ਦਾ ਦਫ਼ਤਰ ਦੱਸਿਆ ਜਾ ਰਿਹਾ ਹੈ, ਜੋ ਕਿ ਇੱਕ ਕੰਪਨੀ ਹੈ ਜੋ ਮਾਈਨਿੰਗ ਅਤੇ ਖੇਤੀਬਾੜੀ ਲਈ ਡਰੋਨ ਸਰਵੇਖਣ ਸੇਵਾਵਾਂ ਪ੍ਰਦਾਨ ਕਰਦੀ ਹੈ।
Leave a Reply