ਬਰੁੱਕਫੀਲਡ ਸਕੂਲ 'ਚ ਸਾਲਾਨਾ ਜੂਨੀਅਰ ਖੇਡ ਦਿਹਾੜਾ ਕਰਵਾਇਆ

ਬਰੁੱਕਫੀਲਡ ਸਕੂਲ 'ਚ ਸਾਲਾਨਾ ਜੂਨੀਅਰ ਖੇਡ ਦਿਹਾੜਾ ਕਰਵਾਇਆ

 ਕੁਰਾਲੀ/ਮਾਜਰੀ : ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਦੇ ਜੂਨੀਅਰ ਵਿਦਿਆਰਥੀਆਂ ਲਈ ਸਾਲਾਨਾ ਖੇਡ ਦਿਹਾੜਾ ਕਰਵਾਇਆ। ਇਸ ਵਿਚ ਛੋਟੇ-ਛੋਟੇ ਬੱਚਿਆਂ ਨੇ ਬਹੁਤ ਵੀ ਉਤਸ਼ਾਹ ਦੇ ਨਾਲ ਇਸ ਖੇਡ ਵਿਚ ਹਿੱਸਾ ਲਿਆ। ਇਸ ਖੇਡ ਦਿਵਸ ਦੇ ਦੌਰਾਨ ਵਿਦਿਆਰਥੀਆਂ ਨੇ ਐਥਲੈਟਿਕਸ ਦੇ ਵੱਖ-ਵੱਖ ਈਵੇਂਟਸ ਵਿਚ ਹਿੱਸਾ ਲਿਆ। 

ਇਸ ਦੇ ਨਾਲ ਹੀ ਛੋਟੇ-ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਕਈ ਰੋਚਕ ਖੇਡਾਂ ਵੀ ਕਰਵਾਈਆਂ । ਜਿਨਾ ਵਿਚ ਰੱਸਾ ਕੱਸੀ, ਸਕੇਟਿੰਗ, ਜਮਨਾਸਟਿਕ ਸਮੇਤ ਕਈ ਰੋਚਕ ਖੇਡਾਂ ਸ਼ਾਮਲ ਸਨ। ਇਹ ਸਮਾਰੋਹ ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਆਯੋਜਿਤ ਕੀਤਾ ਗਿਆ ਸੀ। ਜਿੱਥੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਖੇਡਾਂ ਅਤੇ ਕਲਾ ਦੇ ਹੁਨਰ ਦਿਖਾਏ। ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਪ੍ਰੈਜ਼ੀਡੈਂਟ ਮਾਨਵ ਸਿੰਗਲਾ ਦੇ ਉਦਘਾਟਨ ਸਮਰਪਣ ਨਾਲ ਹੋਈ। 

ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਮੋਰ ਅਤੇ ਤਿਤਲੀ ਨ੍ਰਿਤ ਨੇ ਦਰਸ਼ਕਾਂ ਨੂੰ ਮੋਹਿਆ, ਜਿਸ ਵਿਚ ਇਨ ਮੈਗਨਿਫਿਸੈਂਟ ਜੀਵਾਂ ਦੀ ਸੁੰਦਰਤਾ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਦੇ ਬਾਅਦ ਦਿਲਚਸਪ ਲੇਜੀਅਮ ਅਤੇ ਡੰਬਲ ਡ੍ਰਿਲ ਪ੍ਰਦਰਸ਼ਨ ਨੇ ਮਾਪਿਆਂ ਵਿਚ ਉਤਸ਼ਾਹ ਪੈਦਾ ਕੀਤਾ। ਇਕ ਤੋਂ ਬਾਅਦ ਵਿਦਿਆਰਥੀਆਂ ਨੇ ਸਕੇਟਿੰਗ ਅਤੇ ਵੱਖ-ਵੱਖ ਦੌੜਾਂ ਵਿਚ ਆਪਣੇ ਗਤੀ, ਕੁਸ਼ਲਤਾ ਅਤੇ ਚੁਸਤੀ ਦਾ ਪ੍ਰਦਰਸ਼ਨ ਕੀਤਾ। 

ਇਸ ਸਮਾਰੋਹ ਦਾ ਮੁੱਖ ਆਕਰਸ਼ਨ ਇੱਕ ਰੰਗੀਨ ਕਠਪੁਤਲੀ ਸ਼ੋਅ ਸੀ, ਜਿਸ ਨੇ ਸਭ ਨੂੰ ਹਸਾਇਆ। ਅਖੀਰ ਵਿਚ ਛੋਟੇ-ਛੋਟੇ ਬੱਚਿਆਂ ਉਤਸ਼ਾਹ ਨਾਲ ਭਰਪੂਰ ਭੰਗੜਾ ਪ੍ਰਦਰਸ਼ਨ ਸੀ, ਜਿਸ ਨੇ ਦਰਸ਼ਕਾਂ ਨੂੰ ਝੂਮਣ ਤੇ ਮਜ਼ਬੂਰ ਕਰ ਦਿੱਤਾ। ਪ੍ਰੈਜ਼ੀਡੈਂਟ ਮਾਨਵ ਸਿੰਗਲਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਭਾਵਨਾ ਵਿਖਾਉਣ ਲਈ ਕਿਹਾ। 

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਖੇਡ ਲੀਡਰਸ਼ਿਪ, ਸਕਾਰਾਤਮਿਕ ਰਵੱਈਆ, ਮੁਕਾਬਲਾ ਦੀ ਭਾਵਨਾ ਵਰਗੇ ਵੱਖ-ਵੱਖ ਗੁਣਾ ਨੂੰ ਵਿਕਸਿਤ ਕਰਦੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਸਰੀਰਕ ਗਤੀਵਿਧੀਆਂ ਲਈ ਖੇਡਾਂ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਖੇਡ ਤੰਦਰੁਸਤ ਨੂੰ ਵਧਾਵਾ ਦੇਣ ਲਈ ਇਕ ਅਹਿਮ ਤਰੀਕਾ ਹੈ। ਉਨ੍ਹਾਂ ਅਨੁਸਾਰ ਖੇਡ ਬੱਚਿਆਂ ਦੇ ਵਿਕਾਸ ਲਈ ਸਹਾਇਕ ਹੁੰਦਾ ਹੈ।