Daily Suraj

ਪੰਜਾਬੀ

ਸਰਦੂਲਗੜ੍ਹ ‘ਚ ਫਾਰਮ ਹਾਊਸ ‘ਤੇ ਹਮਲਾ, ਵਪਾਰੀ ਜਸਵੀਰ ਸਿੰਘ ਸਮੇਤ ਦੋ ਦੀ ਮੌਤ

27 Feb, 2026 07:43 AM

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਵਿੱਚ ਅੱਜ ਸਵੇਰੇ ਲਗਭਗ 10 ਵਜੇ ਇਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਇੱਕ ਵਪਾਰੀ ਅਤੇ ਉਸਦੇ ਕਰਮਚਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਵਪਾਰੀ ਦੇ ਫਾਰਮ ਹਾਊਸ ‘ਤੇ ਵਾਪਰੀ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਵਪਾਰੀ ਜਸਵੀਰ ਸਿੰਘ ਅਤੇ ਉਸਦੇ ਕਰਮਚਾਰੀ ਬਲਦੇਵ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੇ ਭਾਗੀਰਥ ਸਿੰਘ ਮੀਨਾ (ਐਸਐਸਪੀ, ਮਾਨਸਾ) ਨੇ ਪੁਸ਼ਟੀ ਕੀਤੀ ਕਿ ਇਸ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਰੇਕ ਪੱਖ ਨੂੰ ਧਿਆਨ ਵਿੱਚ ਰੱਖ ਕੇ ਤਫਤੀਸ਼ ਜਾਰੀ ਹੈ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ, ਜੋ ਸਬੂਤ ਇਕੱਠੇ ਕਰ ਰਹੀ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਹਮਲੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ।

Latest News