ਬੇਰੁਜ਼ਗਾਰ ਅਧਿਆਪਕਾਂ ’ਤੇ ਕੀਤੇ ਤਸ਼ੱਦਦ ਦੀ ਨਿਖੇਧੀ

ਬੇਰੁਜ਼ਗਾਰ ਅਧਿਆਪਕਾਂ ’ਤੇ ਕੀਤੇ ਤਸ਼ੱਦਦ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ : ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸੰਘਰਸ਼ ਕਰ ਰਹੇ 5994 ਈਟੀਟੀ (ਬੈਕਲਾਗ) ਭਰਤੀ ’ਚ ਚੁਣੇ ਹੋਏ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਵੱਲੋਂ ਸ਼ਰੇਆਮ ਕੁੱਟਮਾਰ ਕਰਕੇ ਲਾਠੀਚਾਰਜ ਕਰਨ ਦਾ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਸਖ਼ਤ ਨੋਟਿਸ ਲੈਂਦਿਆਂ, ਇਸਨੂੰ ਅਖੌਤੀ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ 'ਆਪ' ਸਰਕਾਰ ਦਾ ਸ਼ਰਮਨਾਕ ਕਾਰਾ ਕਰਾਰ ਦਿੱਤਾ ਹੈ। 

ਡੀਟੀਐੱਫ ਨੇ ਬੇਰੁਜ਼ਗਾਰ ਅਧਿਆਪਕਾਂ ’ਤੇ ਹੱਥ ਚੁੱਕਣ ਵਾਲੇ ਪੰਜਾਬ ਪੁਲਿਸ ਦੇ ਐੱਸਐੱਚਓ ਦਾਨਿਸ਼ਵੀਰ ਤੇ ਬਾਕੀ ਪੁਲਿਸ ਅਧਿਕਾਰੀਆਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਈਟੀਟੀ 5994 ਭਰਤੀ ਮੁਕੰਮਲ ਕਰਨ ਦੀ ਮੰਗ ਵੀ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜੀਆਂਵਾਲੀ ਤੇ ਪ੍ਰੈੱਸ ਸਕੱਤਰ ਪਵਨ ਕੁਮਾਰ, ਸੂਬਾ ਕਮੇਟੀ ਮੈਂਬਰ ਪ੍ਰਮਾਤਮਾ ਸਿੰਘ ਤੇ ਜ਼ਿਲ੍ਹਾ ਆਗੂਆਂ ਕੁਲਵਿੰਦਰ ਸਿੰਘ ਗੋਨੇਆਣਾ, ਰਵੀ ਕੁਮਾਰ, ਜਸਵੰਤ ਸਿੰਘ, ਸੁਰਿੰਦਰ ਕੁਮਾਰ, ਮਨਦੀਪ ਸਿੰਘ, ਕੰਵਲਜੀਤ ਪਾਲ, ਮਨਿੰਦਰ ਸਿੰਘ, ਸੁਭਾਸ਼ ਚੰਦਰ, ਸਰਬਜੀਤ ਸਿੰਘ, ਰਾਜਵਿੰਦਰ ਸਿੰਘ, ਕੁਲਵੰਤ ਸਿੰਘ, ਨਵਦੀਪ ਸਿੰਘ, ਰਵੀ ਕੁਮਾਰ ਤੇ ਸਾਗਰ ਗਾਬਾ ਨੇ ਪੰਜਾਬ ਭਰ ਵਿੱਚ ਵੱਖ-ਵੱਖ ਕਾਡਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਕੀਤੀ ਅਤੇ ਅਧਿਆਪਕ ਭਰਤੀ ਲਈ ਚੁਣੇ ਜਾ ਚੁੱਕੇ ਅਧਿਆਪਕਾਂ ਨੂੰ ਹਾਜ਼ਰ ਕਰਵਾਇਆ ਜਾਵੇ।

#TeachersProtest #UnemployedTeachers #JusticeForTeachers #PunjabNews #RightToEmployment #TeacherRights #PeacefulProtest #StopViolence #SupportEducation #TeachersMatter