Daily Suraj

ਪੰਜਾਬੀ

ਪਾਕਿਸਤਾਨ ਦੇ ਤੋਰਘਰ ਜ਼ਿਲ੍ਹੇ ਵਿੱਚ ਵਾਹਨ ਡੂੰਘੀ ਖੱਡ ਵਿੱਚ ਡਿੱਗਿਆ: ਅੱਠ ਜਣਿਆਂ ਦੀ ਮੌਤ, ਸੱਤ ਜ਼ਖ਼ਮੀ

24 Nov, 2026 04:01 PM

ਪਾਕਿਸਤਾਨ ਦੇ ਉੱਤਰ-ਪੱਛਮੀ ਇਲਾਕੇ ਵਿੱਚ ਮੰਗਲਵਾਰ ਨੂੰ ਇਕ ਯਾਤਰੀ ਵਾਹਨ ਡੂੰਘੀ ਖੱਡ ਵਿੱਚ ਜਾ ਡਿੱਗਣ ਕਾਰਨ ਅੱਠ ਜਣਿਆਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਖੈਬਰ ਪਖਤੂਨਖਵਾ ਸੂਬੇ ਦੇ ਤੋਰਘਰ ਜ਼ਿਲ੍ਹੇ ਵਿੱਚ ਵਾਪਰਿਆ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਸ਼ਾਤਲ ਸੇਰਾ ਕੰਡੋ ਇਲਾਕੇ ਵਿੱਚ ਉਸ ਵੇਲੇ ਵਾਪਰਿਆ, ਜਦੋਂ ਵਾਹਨ ਦੇ ਬਰੇਕ ਫੇਲ੍ਹ ਹੋ ਗਏ ਅਤੇ ਚਾਲਕ ਉਸ ’ਤੇ ਕਾਬੂ ਨਹੀਂ ਰੱਖ ਸਕਿਆ। ਇਸ ਕਾਰਨ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਪਿਆ। ਹਾਦਸੇ ਵਿੱਚ ਅੱਠ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਸਨ। ਹਾਦਸੇ ਦੌਰਾਨ ਜ਼ਖ਼ਮੀ ਹੋਏ ਸੱਤ ਜਣਿਆਂ ਵਿੱਚ ਤਿੰਨ ਔਰਤਾਂ, ਤਿੰਨ ਪੁਰਸ਼ ਅਤੇ ਇਕ ਬੱਚਾ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਬਟਗ੍ਰਾਮ ਤੋਂ ਬਚਾਅ ਟੀਮ ਮੈਡੀਕਲ ਅਮਲੇ ਅਤੇ ਐਂਬੂਲੈਂਸਾਂ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੀ। ਬਚਾਅ ਕਰਮਚਾਰੀਆਂ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਜੁਦਬਾ ਸਥਿਤ ਮੁੱਢਲੇ ਸਿਹਤ ਕੇਂਦਰ ਵਿੱਚ ਦਾਖ਼ਲ ਕਰਵਾਇਆ। ਇਸ ਦੌਰਾਨ ਖੈਬਰ ਪਖਤੂਨਖਵਾ ਦੇ ਰਾਜਪਾਲ ਫ਼ੈਸਲ ਕਰੀਮ ਕੁੰਡੀ ਨੇ ਇਸ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਮ੍ਰਿਤਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Latest News