ਸੋਸ਼ਲ ਮੀਡੀਆ ਪੋਸਟ 'ਤੇ ਕਾਨੂੰਨੀ ਵਿਵਾਦ: CM ਦੇ OSD ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅਪਰਾਧਿਕ ਕਾਰਵਾਈ ਦੀ ਚੇਤਾਵਨੀ

ਸੋਸ਼ਲ ਮੀਡੀਆ ਪੋਸਟ 'ਤੇ ਕਾਨੂੰਨੀ ਵਿਵਾਦ: CM ਦੇ OSD ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅਪਰਾਧਿਕ ਕਾਰਵਾਈ ਦੀ ਚੇਤਾਵਨੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਬਿਕਰਮ ਸਿੰਘ ਮਜੀਠੀਆ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਾਂਝੀ ਕੀਤੀ ਗਈ ਇੱਕ ਪੋਸਟ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਹੈ। ਇਸ ਕਾਨੂੰਨੀ ਨੋਟਿਸ ਰਾਹੀਂ ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਤੋਂ ਮੰਗ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ 'ਤੇ ਪਾਈ ਗਈ ਵਿਵਾਦਿਤ ਪੋਸਟ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹਟਾਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਮਜੀਠੀਆ ਜਨਤਕ ਤੌਰ 'ਤੇ ਇਸ ਲਈ ਮੁਆਫ਼ੀ ਮੰਗਣ ਅਤੇ ਭਵਿੱਖ ਵਿੱਚ ਬਿਨਾਂ ਕਿਸੇ ਠੋਸ ਤੱਥ ਜਾਂ ਸਬੂਤ ਦੇ ਅਜਿਹੇ ਦੋਸ਼ ਨਾ ਲਗਾਉਣ ਦਾ ਲਿਖਤੀ ਭਰੋਸਾ ਵੀ ਦੇਣ। ਰਾਜਬੀਰ ਸਿੰਘ ਘੁੰਮਣ ਨੇ ਸਾਫ਼ ਤੌਰ 'ਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨੋਟਿਸ ਵਿੱਚ ਰੱਖੀਆਂ ਗਈਆਂ ਇਹ ਮੰਗਾਂ ਨਿਰਧਾਰਿਤ ਸਮੇਂ ਅੰਦਰ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਤਾਂ ਉਹ ਮਜੀਠੀਆ ਵਿਰੁੱਧ ਅਪਰਾਧਿਕ ਕਾਰਵਾਈ ਅਮਲ ਵਿੱਚ ਲਿਆਉਣਗੇ ਅਤੇ ਮਾਣਹਾਨੀ ਦੇ ਤਹਿਤ ਭਾਰੀ ਹਰਜਾਨੇ ਦਾ ਮੁਕੱਦਮਾ ਵੀ ਦਾਇਰ ਕਰਨਗੇ।