Daily Suraj

ਪੰਜਾਬੀ

ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਲੰਗਰ ਲਾਇਆ

20 Dec, 2024 05:30 AM

ਲਾਲੜੂ : ਸਤਨਾਮ ਐੱਲਸੀਵੀ ਆਪਰੇਟਰ ਯੂਨੀਅਨ ਲਾਲੜੂ ਵੱਲੋਂ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਲੰਗਰ ਲਾਇਆ ਗਿਆ। ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਇਹ ਸਮਾਗਮ ਯੂਨੀਅਨ ਦਫ਼ਤਰ ਦੇ ਸਾਹਮਣੇ ਕਰਵਾਇਆ ਗਿਆ ਅਤੇ ਇਸ ’ਚ ਯੂਨੀਅਨ ਦੇ ਮੈਂਬਰਾਂ, ਸਿਆਸੀ ਆਗੂਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਦੁਨੀਆ ਦੇ ਇਤਿਹਾਸ ’ਚ ਇਹ ਸਭ ਤੋਂ ਵੱਡੀ ਸ਼ਹਾਦਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਲੇਰੀ, ਕੁਰਬਾਨੀ ਅਤੇ ਨਿਰਸਵਾਰਥਤਾ ਦੀਆਂ ਕਦਰਾਂ-ਕੀਮਤਾਂ ਦੀ ਯਾਦ ਦਿਵਾਉਂਦੀ ਹੈ ਜੋ ਸਿੱਖ ਕੌਮ ਵਿੱਚ ਡੂੰਘੀਆਂ ਜੜ੍ਹਾਂ ਵਿੱਚ ਜਕੜੀਆਂ ਹੋਈਆਂ ਹਨ। ਇਹ ਲੰਗਰ ਏਕਤਾ ਦਾ ਪ੍ਰਤੀਕ ਸੀ। ਵਿਧਾਇਕ ਰੰਧਾਵਾ ਨੇ ਸਤਨਾਮ ਐੱਲਸੀਵੀ ਆਪਰੇਟਰਜ਼ ਯੂਨੀਅਨ ਲਾਲੜੂ ਵੱਲੋਂ ਸਿੱਖ ਗੁਰੂਆਂ ਦੇ ਇਤਿਹਾਸ ਅਤੇ ਸਿੱਖਿਆਵਾਂ ਨੂੰ ਸੰਭਾਲਣ ਲਈ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ। ਉਨ੍ਹਾਂ ਕੌਮ ਦੇ ਹਰੇਕ ਵਿਅਕਤੀ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਅਤੇ ਬਰਾਬਰੀ, ਇਨਸਾਫ਼ ਅਤੇ ਸ਼ਾਂਤੀ ’ਤੇ ਅਧਾਰਿਤ ਸਮਾਜ ਦੀ ਉਸਾਰੀ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਜੈ ਕੁਮਾਰ, ਖ਼ਜ਼ਾਨਚੀ ਅਵਤਾਰ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਵੀਰ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ, ਸਲਾਹਕਾਰ ਸੁਰਿੰਦਰ ਸਿੰਘ, ਚੇਅਰਮੈਨ ਵਿਕਰਮ ਮਹਿਤਾ ਅਤੇ ਸਕੱਤਰ ਹਰਜੀਤ ਸਿੰਘ ਆਦਿ ਹਾਜ਼ਰ ਸਨ।

Latest News