Daily Suraj

ਪੰਜਾਬੀ

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਨੂੰ ਲੈ ਕੇ ਸਰਬੱਤ ਦੇ ਭਲੇ ਲਈ ਅਰਦਾਸ

19 Mar, 2020 05:30 AM

ਸ੍ਰੀ ਮੁਕਤਸਰ ਸਾਹਿਬ, 19 ਮਾਰਚ -ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

Latest News