ਬੇਮੌਸਮੀ ਬਰਸਾਤ ਗੜੇਮਾਰੀ ਅਤੇ ਝੱਖੜ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਤੁਰੰਤ ਪੀੜਤ ਕਿਸਾਨਾਂ ਦੇ ਖਰਚਿਆਂ ਵਿੱਚ ਪਾਵੇ ਸਰਕਾਰ

ਬੇਮੌਸਮੀ ਬਰਸਾਤ ਗੜੇਮਾਰੀ ਅਤੇ ਝੱਖੜ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਤੁਰੰਤ ਪੀੜਤ ਕਿਸਾਨਾਂ ਦੇ ਖਰਚਿਆਂ ਵਿੱਚ ਪਾਵੇ ਸਰਕਾਰ

ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਣ ਅਤੇ ਖੇਤੀਬਾੜੀ ਦੇ ਸਾਰੇ ਪ੍ਰੋਡਕਟਾਂ ਉੱਪਰ ਆਯਾਤ ਡਿਊਟੀ ਲਗਾਉਣ ਲਈ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਦਿੱਤੇ ਗਏ ਮੰਗ ਪੱਤਰ (ਜੁਗਰਾਜ ਸਿੰਘ ਚਹਿਲ )ਲੈਂਡ ਮੋਰਗੇਜ ਬੈਂਕ ਤੇ ਪੀੜਤ ਪਿੰਡ ਹਰੀ ਨੌ ਦੇ ਸਕੇ ਭਰਾਵਾਂ ਨੂੰ ਇਨਸਾਫ ਦਿਵਾਉਣ ਲਈ ਅਤੇ ਲੈਂ ਮੌਰਗੇਜ ਬੈਂਕ ਸਮੇਤ ਸਾਰੀਆਂ ਬੈਂਕਾਂ ਕੋਲ ਕਿਸਾਨਾਂ ਦੇ ਪਏ ਖਾਲੀ ਚੈੱਕ ਵਾਪਸ ਕਰਾਉਣ ਤੇ ਲੈਣ ਮੌਰਗੇਜ ਬੈਂਕ ਰਾਹੀਂ ਕਿਸਾਨਾਂ ਦੀਆਂ ਜਮੀਨਾਂ ਦੇ ਕੁਰਕੀ ਕਰਨ ਦੇ ਹੁਕਮ ਰੱਦ ਕਰਵਾਉਣ ਲਈ ਮੁੱਖ ਮੰਤਰੀ ਦੇ ਨਾਮ ਦਿੱਤੇ ਗਏ ਮੰਗ ਪੱਤਰ ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਮਾਨਸਾ ਵਿਖੇ ਡੀਸੀ ਰਾਹੀਂ ਮਾਣਯੋਗ ਰਾਸ਼ਟਰਪਤੀ ਭਾਰਤ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਤਰਸੇਮ ਸਿੰਘ ਗੋਬਿੰਦਪੁਰਾ ਨੇ ਕਿਹਾ ਕਿ ਕਿਸਾਨੀ ਦੀਆਂ ਹੱਕੀ ਮੰਗਾਂ ਐਮਐਸਪੀ ਦਾ ਗਾਰੰਟੀ ਕਾਨੂੰਨ, ਡਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ C²+50% ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ, ਕਿਸਾਨਾਂ, ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ ਆਦਿ ਅਤੇ ਕੇਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਅਤੇ ਵੱਖ ਵੱਖ ਸਮੇਂ ਲਿਖਤ ਵਿੱਚ ਕੀਤੇ ਗਏ ਵਾਅਦੇ,ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਰਾਤ ਦੇ ਹਨੇਰੇ ਵਿੱਚ ਦੇਸ਼ ਦੇ ਰੀੜ ਦੀ ਹੱਡੀ ਖੇਤੀਬਾੜੀ,ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਰਬਾਦ ਕਰਨ ਵਾਲੀ ਕਿਸਾਨ ਮਾਰੂ ਅਤੇ ਦੇਸ਼ਮਾਰੂ ਸੰਧੀ ਕੀਤੀ ਗਈ ਹੈ ਜਿਸ ਨਾਲ ਪਹਿਲਾਂ ਹੀ ਸਰਕਾਰ ਵੱਲੋਂ ਐਮਐਸਪੀ ਦਾ ਗਾਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ C²+ 50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾਂ ਦੇਣ ਕਰਕੇ ਕਿਸਾਨੀ ਦਾ ਆਰਥਿਕ ਤੌਰ ਤੇ ਲੱਕ ਟੁੱਟ ਚੁੱਕਿਆ ਹੈ ਅਤੇ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਇਹਨਾਂ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਖੇਤਰਾਂ ਉੱਪਰ ਲਾਗੂ ਹੁੰਦਾ ਹੈ ਤਾਂ ਫਿਰ ਪਹਿਲਾਂ ਹੀ ਆਤਮ ਹੱਤਿਆ ਦੇ ਰਸਤੇ ਉੱਪਰ ਤੁਰੀ ਕਿਸਾਨੀ ਬਿਲਕੁੱਲ ਖਤਮ ਹੋ ਜਾਵੇਗੀ ਇਸ ਲਈ ਉਹਨਾਂ ਵੱਲੋਂ ਅੱਜ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਇਹਨਾਂ ਖੇਤਰਾਂ ਨੂੰ ਬਾਹਰ ਰੱਖਣ ਲਈ ਮੰਗ ਪੱਤਰ ਦਿੱਤੇ ਗਏ ਹਨ। ਉਹਨਾਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅਤੇ ਐਮਐਸਪੀ ਦਾ ਗਾਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥਨ ਦੇ C²+50% ਫਾਰਮੂਲੇ ਅਨੁਸਾਰ ਪਿੱਛਲੇ ਲੰਮੇ ਸਮੇਂ ਤੋਂ ਲਗਾਤਾਰ ਫਸਲਾਂ ਉੱਪਰ ਪੈ ਰਹੀਆਂ ਕੁਦਰਤੀ ਅਤੇ ਸਰਕਾਰੀ ਮਾਰਾ ਅਤੇ ਫਸਲਾਂ ਦੇ ਭਾਅ ਨਾਂ ਮਿਲਣ ਕਾਰਨ ਅਤੇ ਹੁਣ ਆਲੂਆਂ ਦੀ ਫਸਲ ਵਿੱਚ ਪਏ ਘਾਟੇ ਅਤੇ ਲੈਂਡ ਮੋਰਗੇਜ ਬੈਂਕਾਂ ਵੱਲੋਂ ਕਰਜਾਈ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਸਮਾਜਿਕ ਤੌਰ ਤੇ ਜਲੀਲ ਕਰਨ ਦੇ ਡਰ ਕਾਰਨ ਹੀ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਖੁਦਕੁਸ਼ੀ ਕਰ ਲਈ ਮਜਬੂਰ ਹੋਣਾ ਪਿਆ ਅਤੇ ਇਸ ਲਈ ਉਹਨਾਂ ਪਿੰਡ ਹਰੀ ਨੌ ਜਿਲਾ ਫਰੀਦਕੋਟ ਦੇ ਸਕੇ ਭਰਾਵਾਂ ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਸਾਰੇ ਸਬੰਧਤ ਮੁਲਾਜ਼ਮਾਂ ਨੂੰ ਸਜਾਵਾਂ ਦਿਵਾਉਣ ਲਈ ਅਤੇ ਸਹਿਕਾਰਤਾ ਵਿਭਾਗ ਦੇ ਮੁਖੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੈਂਡ ਮੋਰਗੇਜ ਬੈਂਕਾਂ ਰਾਹੀਂ ਕਿਸਾਨਾਂ ਦੀ ਜਮੀਨ ਦੀ ਕੁਰਕੀ ਕਰਨ ਦੇ ਦਿੱਤੇ ਗਏ ਹੁਕਮਾਂ ਨੂੰ ਰੱਦ ਕਰਵਾਉਣ ਲਈ ਫਰੀਦਕੋਟ ਵਿਖੇ ਲੈਂਡ ਮੌਰਗੇਜ ਬੈਂਕ ਅੱਗੇ ਧਰਨਾ ਚੱਲ ਰਿਹਾ ਅਤੇ ਧਰਨਾ ਸਥਾਨ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਪੁਤਲਾ ਫੂਕਿਆ ਗਿਆ। ਉਹਨਾਂ ਅੱਗੇ ਗੱਲਬਾਤ ਕਰਦਿਆ ਹੋਇਆ ਕਿਹਾ ਕਿ ਲੈਂਡ ਮੋਰਗਜ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਪਿੰਡ ਹਰੀ ਨੌ ਦੇ ਪੀੜਤ ਦੋ ਦੋ ਸਕੇ ਭਰਾਵਾਂ ਨੂੰ ਇਨਸਾਫ ਦਿਵਾਉਣ ਲਈ ਅਤੇ ਲੈਂਡ ਮੋਰਗੇਜ ਬੈਂਕ ਸਮੇਤ ਸਾਰੇ ਬੈਂਕਾਂ ਕੋਲ ਕਿਸਾਨਾਂ ਦੇ ਖਾਲੀ ਪਏ ਚੈੱਕ ਵਾਪਸ ਕਰਵਾਉਣ ਅਤੇ ਲੈਂਡ ਮੋਰਗੇਜ ਬੈਂਕ ਰਾਹੀਂ ਕਿਸਾਨਾਂ ਦੀਆਂ ਜਮੀਨਾਂ ਦੀ ਕੁਰਕੀ ਕਰਨ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਹੁਕਮਾਂ ਨੂੰ ਰੱਦ ਕਰਵਾਉਣ ਲਈ ਅੰਦੋਲਨ ਫਰੀਦਕੋਟ ਵਿਖੇ ਬੈਂਕ ਅੱਗੇ ਲਗਾਤਾਰ ਜਾਰੀ ਹੈ। ਉਹਨਾ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਹੀ ਕਿਸਾਨ ਕਰਜਾਈ ਹੋਏ ਹਨ ਇਸ ਲਈ ਸਰਕਾਰ ਵੱਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜੇ ਮਾਫ ਕੀਤੇ ਗਏ ਸਨ ਉਸੇ ਤਰਜ ਉੱਪਰ ਹੀ ਸਾਰੇ ਕਿਸਾਨਾਂ ਦੀ ਕਰਜ ਮੁਕਤੀ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜੋ ਜਮੀਨਾਂ ਦੀ ਕੁਰਕੀ ਕਰਨ ਦਾ ਫੁਰਮਾਨ ਜਾਰੀ ਕੀਤਾ ਗਿਆ ਹੈ ਉਸ ਨੂੰ ਵਾਪਸ ਲਿਆ ਜਾਵੇ ਅਤੇ ਜਿੰਨੀਆਂ ਵੀ ਬੈਂਕਾਂ ਕੋਲ ਕਿਸਾਨਾਂ ਦੇ ਖਾਲੀ ਚੈੱਕ ਪਏ ਹਨ ਉਹਨਾਂ ਨੂੰ ਵਾਪਸ ਕਿਸਾਨਾਂ ਨੂੰ ਦਿਵਾਇਆ ਜਾਵੇ। ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਣਕ ਅਤੇ ਸਰੋਂ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਇਸ ਬੇਮੌਸਮੀ ਬਰਸਾਤ ਗੜੇਮਾਰੀ ਅਤੇ ਝੱਖੜ ਨੇ ਪਹਿਲਾਂ ਹੀ ਪਿੱਛਲੇ ਕਈ ਸਾਲਾਂ ਤੋਂ ਲਗਾਤਾਰ ਫਸਲਾਂ ਵਿੱਚ ਪੈ ਰਹੀਆਂ ਮਾਰਾਂ ਜਿਵੇਂ ਕਿ ਝੋਨੇ,ਮੱਕੀ,ਗੰਨਾ ਅਤੇ ਆਲੂ ਦੀ ਫਸਲ ਨੇ ਪਹਿਲਾ ਹੀ ਕਿਸਾਨਾਂ ਦਾ ਆਰਥਿਕ ਤੌਰ ਤੇ ਲੱਕ ਤੋੜ ਕੇ ਰੱਖ ਦਿੱਤਾ ਸੀ ਅਤੇ ਹੁਣ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਕਣਕ ਦੀ ਫਸਲ ਉੱਪਰ ਹੋ ਰਹੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ ਅਤੇ ਜੇਕਰ ਇਹ ਬਰਸਾਤਾਂ ਮੌਸਮ ਵਿਭਾਗ ਵੱਲੋਂ ਦੱਸੇ ਗਏ ਅਨੁਮਾਨਾ ਅਨੁਸਾਰ ਲਗਾਤਾਰ ਪੈਂਦੀਆਂ ਰਹੀਆਂ ਤਾਂ ਫਿਰ ਪਹਿਲਾਂ ਹੀ ਡਾਕਟਰ ਸਵਾਮੀਨਾਥਨ ਦੇ C²+ 50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾਂ ਮਿਲਣ ਕਾਰਨ ਆਰਥਿਕ ਤੌਰ ਤੇ ਟੁੱਟ ਚੁੱਕੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਉੱਪਰ ਪੈਣ ਲਈ ਮਜਬੂਰ ਹੋਣਗੇ, ਜਿਵੇ ਕਿ ਪਿੱਛਲੇ ਦਿਨੀ ਆਲੂਆਂ ਦੀ ਫਸਲ ਵਿੱਚ ਘਾਟਾ ਪੈਣ ਕਰਕੇ ਹੀ ਕਰਜੇ ਦੇ ਬੋਝ ਥੱਲੇ ਆਉਣ ਕਾਰਨ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਗਈ ਸੀ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੁਰੰਤ ਆਪਣੇ ਵੱਲੋਂ ਦਿੱਲੀ ਦੀ ਤਰਜ ਉੱਪਰ ਮੁਆਵਜ਼ਾ ਦੇਣ ਦੇ ਪਹਿਲਾਂ ਕੀਤੇ ਐਲਾਨ ਮੁਤਾਬਕ ਕਿ ਰੱਬ ਨਾਂ ਕਰੇ ਜੇਕਰ ਕਦੇ ਕੋਈ ਫਸਲਾਂ ਉੱਪਰ ਕੁਦਰਤੀ ਮਾਰ ਪੈਂਦੀ ਹੈ ਤਾਂ ਕਿਸਾਨਾਂ ਦੇ ਖਾਤਿਆਂ ਵਿੱਚ ਪਹਿਲਾਂ 20 ਹਜਾਰ ਰੁਪਆ ਪ੍ਰਤੀ ਏਕੜ ਮੁਆਵਜ਼ਾ ਪਾ ਦਿੱਤਾ ਜਾਵੇਗਾ ਤੇ ਉਸ ਤੋਂ ਬਾਅਦ ਵਿੱਚ ਗਰਦਾਵਰੀਆ ਕਰਵਾਈਆਂ ਜਾਣਗੀਆਂ ਇਸ ਲਈ ਸਰਕਾਰ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜੇ ਦੇ ਪੈਸੇ ਪਾਵੇ ਅਤੇ ਬਾਕੀ ਰਹਿੰਦੇ ਪੈਸੇ ਝੋਨੇ ਦੀ ਫਸਲ ਬੀਜਣ ਤੋਂ ਪਹਿਲਾਂ ਪਹਿਲਾਂ ਪਾਏ ਜਾਣ। ਇਸ ਮੌਕੇ ਹਾਜ਼ਰ ਕਿਸਾਨ ਆਗੂ ਦੀਦਾਰ ਸਿੰਘ ਖਾਰਾ ਗੁਰਜੀਤ ਸਿੰਘ ਟਾਹਲੀਆਂ ਜੁਗਰਾਜ ਸਿਘ ਹੀਰੋ ਕਲਾ ਦਰਸ਼ਨ ਸਿੰਘ ਝੰਡਾ ਕਲਾਂ ਗੁਰਬਾਜ਼ ਸਿੰਘ ਪੇਰੋ ਗੁਰਮੇਲ ਸਿੰਘ ਅੱਕਾਵਾਲੀ ਅਜੈਬ ਸਿੰਘ ਦੋਦੜਾ ਅਮਨਦੀਪ ਸਿੰਘ ਖਿਆਲਾ ਗੁਰਵਿੰਦਰ ਸਿੰਘ ਖਿਆਲਾ ਆਦਿ ਹਾਜ਼ਰ ਸਨ