Daily Suraj

ਪੰਜਾਬੀ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਆਪਣੇ ਮੰਤਰਾਲੇ ਨਾਲ ਜੁੜੇ ਸਵਾਲਾਂ ਦੇ ਲੋਕ ਸਭਾ ’ਚ ਦਿੱਤੇ ਜਵਾਬ

05 Dec, 2024 05:30 AM

ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਅੱਜ ਲੋਕ ਸਭਾ ’ਚ ਮੈਂਬਰਾਂ ਦੇ ਸਵਾਲਾਂ ਅਤੇ ਉਨ੍ਹਾਂ ਦੇ ਮੰਤਰਾਲੇ ਨਾਲ ਜੁੜੇ ਕੰਮਾਂ ਦੇ ਜਵਾਬ ਦਿੱਤੇ। ਇਸ ਦੌਰਾਨ ਗਡਕਰੀ ਨੇ ਸੜਕ ਹਾਦਸਿਆਂ ’ਚ ਹੋਈਆਂ ਮੌਤਾਂ ’ਤੇ ਗੁੱਸਾ ਜ਼ਾਹਰ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਸੜਕੀ ਪ੍ਰਾਜੈਕਟਾਂ ਵਿਚ ਠੇਕੇਦਾਰਾਂ ਦੀ ਅਣਗਹਿਲੀ ਅਤੇ ਟੋਲ ਕੇਂਦਰਾਂ ਦੀ ਗਿਣਤੀ ਬਾਰੇ ਵੀ ਜਵਾਬ ਦਿੱਤਾ। ਦਰਅਸਲ, ਰਾਸ਼ਟਰੀ ਲੋਕਤਾਂਤਰਿਕ ਪਾਰਟੀ (ਆਰ.ਐਲ.ਪੀ.) ਦੇ ਸੰਸਦ ਮੈਂਬਰ ਹਨੂੰਮਾਨ ਬੇਨੀਵਾਲ ਨੇ ਲੋਕ ਸਭਾ ਵਿਚ ਦਿੱਲੀ-ਮੁੰਬਈ ਐਕਸਪ੍ਰੈਸਵੇਅ ਦੀਆਂ ਕਮੀਆਂ ਦਾ ਜ਼ਿਕਰ ਸੀ ਅਤੇ 150 ਤੋਂ ਵੱਧ ਲੋਕਾਂ ਦੀ ਮੌਤ ਦੀ ਗੱਲ ਕੀਤੀ ਸੀ। ਨਾਗੌਰ ਤੋਂ ਸੰਸਦ ਮੈਂਬਰ ਨੇ ਦੱਸਿਆ ਸੀ ਕਿ ਇਕੱਲੇ ਦੌਸਾ ’ਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕੇਂਦਰੀ ਮੰਤਰੀ ਤੋਂ ਐਕਸਪ੍ਰੈਸ ਵੇਅ ’ਤੇ ਤਾਇਨਾਤ ਠੇਕੇਦਾਰਾਂ ਅਤੇ ਅਧਿਕਾਰੀਆਂ ਖਿਲਾਫ਼ ਕੀਤੀ ਕਾਰਵਾਈ ਅਤੇ ਜਾਂਚ ਰਿਪੋਰਟ ਸਬੰਧੀ ਜਾਣਕਾਰੀ ਮੰਗੀ ਸੀ।

Posted By: Daily Suraj Bureau

Latest News