ਗਣਤੰਤਰਤਾ ਦਿਵਸ ਸਬੰਧੀ ਸਮਾਗਮ ਕਰਵਾਇਆ

ਗਣਤੰਤਰਤਾ ਦਿਵਸ ਸਬੰਧੀ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ : ਰਾਣਾ ਮੁਨਸ਼ੀਰਾਮ ਸਰਵਹਿੱਤਕਾਰੀ ਵਿਦਿਆ ਮੰਦਰ ਸਰਹਿੰਦ ਵਿਖੇ ਬੱਚਿਆਂ ਗਣਤੰਤਰਤਾ ਸਬੰਧੀ ਕਰਵਾਏ ਗਏ ਇੱਕ ਸਮਾਗਮ ਵਿੱਚ ਬੱਚਿਆਂ ਨੂੰ ਇਸ ਦਿਵਸ ਦੀ ਮਹਾਨਤਾ ਬਾਰੇ ਦੱਸਿਆ ਗਿਆ। ਅਧਿਆਪਕਾਂ ਨੇ ਬੱਚਿਆਂ ਨੂੰ ਭਾਰਤੀ ਸੰਵਿਧਾਨ ਦੀਆਂ ਵਿਸ਼ੇਤਾਵਾਂ ਅਤੇ ਇਸ ਰਾਹੀਂ ਨਾਗਰਿਕਾਂ ਨੂੰ ਮਿਲਣ ਵਾਲੇ ਅਧਿਕਾਰਾਂ ਦੇ ਨਾਲ-ਨਾਲ ਇੱਕ ਨਾਗਰਿਕ ਵਜੋਂ ਫ਼ਰਜ਼ਾਂ ਬਾਰੇ ਵੀ ਦੱਸਿਆ। 26 ਜਨਵਰੀ 1950 ਨੂੰ ਸੰਵਿਧਾਨ ਦੇ ਲਾਗੂ ਹੋਣ ਦੇ ਇਤਿਹਾਸ ਬਾਰੇ ਦੱਸਦਿਆਂ ਅਧਿਆਪਕਾਂ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਸੰਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਵਿੱਚ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਹਿੱਸਾ ਲਿਆ। ਪਹਿਲੀ ਜਮਾਤ ਦੇ ਬੱਚਿਆਂ ਨੇ ਇੱਕ ਨਾਟਕ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸਾਰੇ ਧਰਮਾਂ ਨੂੰ ਇਕੱਠੇ ਰਹਿਣ ਬਾਰੇ ਦੱਸਿਆ। ਦੂਜੀ ਅਤੇ ਸੱਤਵੀਂ ਜਮਾਤ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ’ਤੇ ਡਾਂਸ ਪੇਸ਼ ਕੀਤਾ। ਤੀਜੀ ਜਮਾਤ ਦੀ ਸੁਰਭੀ ਅਤੇ ਚੌਥੀ ਜਮਾਤ ਦੇ ਪੰਸ਼ੁਲ ਨੇ ਸਾਰਿਆਂ ਨੂੰ ਇਕੱਠੇ ਹੋ ਕੇ ਆਪਣੇ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਨ ਵਾਲੀ ਕਵਿਤਾ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ, ਪ੍ਰੀਤੀ, ਹਰਮਨ, ਅਨੀਕਾ, ਜ਼ੀਨਤ, ਸੋਨੀਆ, ਗੁਰਪ੍ਰੀਤ, ਜੋਤੀ, ਕੋਮਲ, ਰੀਤੂ, ਨੀਨਾ, ਮਨਪ੍ਰੀਤ, ਚਾਹਤ ਤੇ ਨੀਰੂ ਮੌਜੂਦ ਸਨ।